07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਰਕਾਰ ਨੇ ਡੀਲਰਾਂ ਲਈ ਖੰਡ ਭੰਡਾਰਨ ਹੱਦ ਘਟਾ ਕੇ 1,000 ਕੁਇੰਟਲ ਕੀਤੀ

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਤਿਉਹਾਰਾਂ ਦੇ ਸੀਜ਼ਨ ਦੌਰਾਨ ਖੰਡ ਦੀਆਂ ਪ੍ਰਚੂਨ ਕੀਮਤਾਂ ਨੂੰ ਕਾਬੂ ਕਰਨ ਦੇ ਯਤਨਾਂ ਵਜੋਂ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਖੰਡ ਡੀਲਰਾਂ ਲਈ ਸਟਾਕ ਰੱਖਣ ਦੀ ਸੀਮਾ 1,000 ...

ਅਜੀਤ ਡੈਸਕ 08-10-2026

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਤਿਉਹਾਰਾਂ ਦੇ ਸੀਜ਼ਨ ਦੌਰਾਨ ਖੰਡ ਦੀਆਂ ਪ੍ਰਚੂਨ ਕੀਮਤਾਂ ਨੂੰ ਕਾਬੂ ਕਰਨ ਦੇ ਯਤਨਾਂ ਵਜੋਂ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਖੰਡ ਡੀਲਰਾਂ ਲਈ ਸਟਾਕ ਰੱਖਣ ਦੀ ਸੀਮਾ 1,000 ਕੁਇੰਟਲ ਕਰ ਦਿੱਤੀ ਹੈ। ਇਹ ਹੁਕਮ 15 ਅਕਤੂਬਰ ਤੋਂ 30 ਨਵੰਬਰ ਤੱਕ ਲਾਗੂ ਰਹਿਣਗੇ। 1 ਅਕਤੂਬਰ ਨੂੰ ਖੁਰਾਕ ਮੰਤਰਾਲੇ ਨੇ ਕਿਹਾ ਸੀ ਕਿ ਸਰਕਾਰ ਨੇ ਖੰਡ ਡੀਲਰਾਂ ਲਈ ਸਟਾਕ ਰੱਖਣ ਦੀ ਮਿਆਦ ਘਟਾ ਕੇ 15 ਦਿਨ ਅਤੇ ਸਟਾਕ ਰੱਖਣ ਦੀ ਸੀਮਾ ਹੱਦ 1,000 ਕੁਇੰਟਲ ਨਿਰਧਾਰਤ ਕੀਤੀ ਹੈ। ਇਹ ਨਿਯਮ ਕੋਲਕਾਤਾ ਅਤੇ ਇਸ ਦੇ ਨਾਲ ਲਗਦੇ ਮਹਾਨਗਰੀ ਖੇਤਰਾਂ ਅਤੇ ਅਸਾਮ ਰਾਜ ਤੋਂ ਇਲਾਵਾ ਬਾਕੀ ਸਾਰੇ ਪਾਸੇ 15 ਅਕਤੂਬਰ ਤੋਂ 30 ਨਵੰਬਰ, 2026 ਤੱਕ ਲਾਗੂ ਹੋਣਗੇ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਮਿਲਨ ਪ੍ਰਧਾਨ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮ ’ਚ ਦਖ਼ਲ ਦੇਣ ਤੋਂ ਇਨਕਾਰ ਅਗਲੀ ਖ਼ਬਰ ਰਸਾਇਣ ਵਿਗਿਆਨ ਦਾ ਨੋਬਲ ਪੁਰਸਕਾਰ ਕਾਗਨ ਤੇ ਸੋਆਈ ਨੂੰ