08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਆਟੋ ਪਲਟਣ ਕਾਰਨ ਵਾਪਰਿਆ ਹਾਦਸਾ, ਮਹਿਲਾ ਦੀ ਮੌਤ

ਬੁਢਲਾਡਾ (ਮਾਨਸਾ), 9 ਅਕਤੂਬਰ (ਸੁਨੀਲ ਮਨਚੰਦਾ)- ਸ਼ਹਿਰ ਦੇ ਵਾਰਡ ਨੰਬਰ 4 ਨਾਲ ਸੰਬੰਧਿਤ ਇਕ ਪਰਿਵਾਰ ਨਾਲ ਰੇਲਵੇ ਪੁਲ ’ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਤਿੰਨ ਹੋਰ ਪਰਿਵਾਰਕ ਮੈਂਬਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਅਜੀਤ ਡੈਸਕ 08-10-2026

ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ 4 ਦੀ ਵਸਨੀਕ ਸੁਮਨ ਰਾਣੀ (45) ਆਪਣੇ ਬੱਚਿਆਂ ਸਮੇਤ ਇਕ ਗੁਆਂਢਣ ਨੂੰ ਨਾਲ ਲੈ ਕੇ ਆਟੋ ਰਿਕਸ਼ਾ ’ਤੇ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਰੇਲਵੇ ਓਵਰਬ੍ਰਿਜ ’ਤੇ ਪਹੁੰਚਣ ਦੌਰਾਨ ਅਚਾਨਕ ਆਟੋ ਰਿਕਸ਼ਾ ਪਲਟ ਗਿਆ। ਹਾਦਸੇ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਇਸ ਹਾਦਸੇ ਵਿਚ ਸੁਮਨ ਰਾਣੀ ਦੀ ਮੌਤ ਹੋਣ ਦੀ ਜਾਣਕਾਰੀ ਹੈ, ਜਦਕਿ ਤਿੰਨ ਹੋਰ ਪਰਿਵਾਰਕ ਮੈਂਬਰ ਜ਼ੇਰੇ ਇਲਾਜ ਹਨ। ਪੂਜਾ (38), ਸੰਜਨਾ 21 ਸਾਲਾ, ਪਾਰਸ 9 ਸਾਲਾ ਨੂੰ ਸਰਕਾਰੀ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ। ਫਿਲਹਾਲ ਹਾਦਸਾ ਕਿਸ ਕਾਰਨ ਵਾਪਰਿਆ, ਇਸ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਤੋਂ ਬਾਅਦ ਹੀ ਪੂਰੀ ਤਸਵੀਰ ਸਪੱਸ਼ਟ ਹੋ ਸਕੇਗੀ।

ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਸਖ਼ਤ ਨਿੰਦਾ ਅਗਲੀ ਖ਼ਬਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖਮੀ, ਹਾਲਤ ਚਿੰਤਾਜਨਕ