ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤੀ ਗਈ ਮਹਿਲਾ ਆਗੂ ਰੂਪ ਕੌਰ ਸੰਧੂ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਹਨ। ਉਨ੍ਹਾਂ ਵਲੋਂ ਬੀਤੀ ਸ਼ਾਮ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕਰਕੇ ਐਲਾਨ ਕੀਤਾ ਸੀ ਕਿ ਉਹ ਕੁਝ ਪੀੜਤ ਬੀਬੀਆਂ ਨੂੰ ਨਾਲ ਲੈ ਕੇ ਸਬੂਤਾਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਜਾਣਗੇ। ਇਸ ਤੋਂ ਪਹਿਲਾਂ ਉਨ੍ਹਾਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਸਵੇਰੇ ਦਿੱਤੇ ਗਏ ਨਿਰਧਾਰਿਤ ਸਮੇਂ ’ਤੇ ਅਕਾਲ ਤਖ਼ਤ ਸਕੱਤਰੇਤ ਨਾ ਪਹੁੰਚਣ ਬਾਰੇ ਵੀ ਬਿਆਨ ਦਿੱਤਾ ਸੀ। ਪਰ ਉਹ ਹੁਣ ਥੋੜੀ ਦੇਰ ਪਹਿਲਾਂ ਸਕੱਤਰੇਤ ਵਿਖੇ ਪੁੱਜ ਗਏ ਹਨ।
ਤਾਜ਼ਾ ਖ਼ਬਰਾਂ
Free
ਬੀਬੀ ਰੂਪ ਕੌਰ ਸੰਧੂ ਪਹੁੰਚੀ ਸ੍ਰੀ ਅਕਾਲ ਤਖ਼ਤ ਸਾਹਿਬ
ਬੀਬੀ ਰੂਪ ਕੌਰ ਸੰਧੂ ਪਹੁੰਚੀ ਸ੍ਰੀ ਅਕਾਲ ਤਖ਼ਤ ਸਾਹਿਬ
ਅਜੀਤ ਡੈਸਕ
09-10-2026