09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਰਕਾਰ ਬਣਨ 'ਤੇ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ 'ਮਾਈ ਭਾਗੋ ਮਾਵਾਂ-ਧੀਆਂ ਜਥੇਬੰਦੀ' ਦਾ ਗਠਨ ਕੀਤਾ ਜਾਵੇਗਾ- ਬੀਬਾ ਹਰਸਿਮਰਤ ਕੌਰ ਬਾਦਲ

​ਜ਼ੀਰਾ (ਫ਼ਿਰੋਜ਼ਪੁਰ), 9 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦਾ ਅਹਿਦ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ...

ਅਜੀਤ ਡੈਸਕ 09-10-2026

​ਜ਼ੀਰਾ (ਫ਼ਿਰੋਜ਼ਪੁਰ), 9 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦਾ ਅਹਿਦ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਰੰਭੀ ਵਿਸ਼ੇਸ਼ ਮੁਹਿੰਮ 'ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਉਣਾ ਨਸ਼ਿਆਂ ਦਾ ਵਪਾਰ' ਤਹਿਤ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਜੀਰਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਸਥਾਨਕ ਸ਼ਹਿਨਸ਼ਾਹ ਪੈਲੇਸ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਅਤੇ ਇਸਤਰੀ ਵਿੰਗ ਦੀ ਹਲਕਾ ਇੰਚਾਰਜ ਬੀਬਾ ਜਸਵਿੰਦਰ ਕੌਰ ਨੱਢਾ ਦੀ ਸਾਂਝੀ ਅਗਵਾਈ ਹੇਠ ਕਰਵਾਏ ਗਏ ਇਸ ਭਰਵੇਂ ਇਕੱਠ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਬੀਬੀਆਂ ਨੇ ਸ਼ਿਰਕਤ ਕੀਤੀ।

ਇਸ ਦੌਰਾਨ ਔਰਤਾਂ ਨੇ ਹੱਥਾਂ ਵਿਚ ਸਰਕਾਰ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਫੜ ਕੇ ਸੂਬੇ ਵਿਚ ਫੈਲੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ​​ਇਕੱਠ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ​2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ 'ਤੇ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ 'ਮਾਈ ਭਾਗੋ ਮਾਵਾਂ-ਧੀਆਂ ਜਥੇਬੰਦੀ' ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਕ ਵਿਸ਼ੇਸ਼ ਮਹਿਲਾ ਡੀ.ਜੀ.ਪੀ. ਤਾਇਨਾਤ ਕੀਤੀ ਜਾਵੇਗੀ, ਜਿਸ ਦੀ ਸਿੱਧੀ ਦੇਖ-ਰੇਖ ਹੇਠ ਨਸ਼ਾ ਤਸਕਰਾਂ ਅਤੇ ਵਿਕਰੇਤਾਵਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇਗੀ। ਸਰਕਾਰ ਬਣਨ ਦੇ 5 ਮਹੀਨਿਆਂ ਦੇ ਅੰਦਰ-ਅੰਦਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 10 ਸਾਲਾਂ ਲਈ ਜੇਲ੍ਹਾਂ ਵਿਚ ਸੁੱਟਿਆ ਜਾਵੇਗਾ ਅਤੇ ਉਨ੍ਹਾਂ ਦੀ ਜ਼ਮਾਨਤ 'ਤੇ ਵੀ ਮੁਕੰਮਲ ਰੋਕ ਲਗਾਈ ਜਾਵੇਗੀ।

​ਉਨ੍ਹਾਂ ਨੇ ਮਹਿਲਾਵਾਂ ਨੂੰ ਇਸ ਲਹਿਰ ਨਾਲ ਜੋੜਨ ਲਈ ਇਕ ਵਿਸ਼ੇਸ਼ ਲੈਂਡਲਾਈਨ ਨੰਬਰ ਵੀ ਜਾਰੀ ਕੀਤਾ ਅਤੇ ਅਪੀਲ ਕੀਤੀ ਕਿ ਔਰਤਾਂ ਮਿਸ ਕਾਲ ਕਰਕੇ ਇਸ ਜਥੇਬੰਦੀ ਦਾ ਹਿੱਸਾ ਬਣਨ ਅਤੇ ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਵਿਚ ਮੋਹਰੀ ਹੋ ਕੇ ਸਾਥ ਦੇਣ।

 

ਪਿਛਲੀ ਖ਼ਬਰ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਗੁਰੂ ਹਰ ਸਹਾਏ ਦੀ ਮੁੱਖ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ’ਤੇ ਪਾਬੰਦੀ ਦੇ ਦਾਅਵਿਆਂ ਵਿਚਕਾਰ ਫਾਜ਼ਿਲਕਾ ’ਚ ਸੜਕਾਂ ’ਤੇ ਸ਼ਰੇਆਮ ਹੋ ਰਹ...