10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਭਾਈ ਗਜਿੰਦਰ ਸਿੰਘ ਤੇ ਜਸਟਿਸ ਪਤਵਾਲੀਆ ਸਮੇਤ ਤਿੰਨ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਦਲ ਖਾਲਸਾ ਦੇ ਬਾਨੀ ਸਵਰਗੀ ਭਾਈ ਗਜਿੰਦਰ ਸਿੰਘ, ਸੁਪਰੀਮ ਕੋਰਟ ਦੇ ਜਸਟਿਸ ਸਵਰਗੀ ਕੁਲਦੀਪ ਸਿੰਘ ਪਤਵਾਲੀਆ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਅੱਜ ਧਾਰਮਿਕ ਸਮਾਗਮ ਉਪਰੰਤ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸੁਸ਼ੋਭਿਤ ਕੀਤੀਆਂ ਗਈਆਂ।

ਅਜੀਤ ਡੈਸਕ 10-10-2026

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਦਲ ਖਾਲਸਾ ਦੇ ਬਾਨੀ ਸਵਰਗੀ ਭਾਈ ਗਜਿੰਦਰ ਸਿੰਘ, ਸੁਪਰੀਮ ਕੋਰਟ ਦੇ ਜਸਟਿਸ ਸਵਰਗੀ ਕੁਲਦੀਪ ਸਿੰਘ ਪਤਵਾਲੀਆ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਅੱਜ ਧਾਰਮਿਕ ਸਮਾਗਮ ਉਪਰੰਤ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸੁਸ਼ੋਭਿਤ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾ, ਭਾਈ ਕਵਰਪਾਲ ਸਿੰਘ ਬਿੱਟੂ ਅਤੇ ਪਰਮਜੀਤ ਸਿੰਘ ਮੰਡ ਦਲ ਖਾਲਸਾ, ਭਾਈ ਪ੍ਰੇਮ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬੀਬੀ ਸਤਵੰਤ ਕੌਰ, ਮੁੱਖ ਮੈਨੇਜਰ ਮੇਜਰ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਗੁਰਤਿੰਦਰ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਮੋਹਕਮ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਦਿਨ-ਦਿਹਾੜੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਇਆ ਝਪਟਮਾਰ ਅਗਲੀ ਖ਼ਬਰ 'ਆਪ' ਪੰਜਾਬ ਵਲੋਂ ਚੋਣ ਕਮਿਸ਼ਨ ਦਫਤਰ ਨੇੜੇ ਧਰਨਾ