ਲੁਧਿਆਣਾ, 10 ਅਕਤੂਬਰ (ਰੁਪੇਸ਼ ਕੁਮਾਰ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਲੁਧਿਆਣਾ ਦੇ ਇਕ ਨਿੱਜੀ ਸਕੂਲ ਵਿਖੇ ਆਯੋਜਿਤ ਸਲਾਨਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਪ੍ਰਦਰਸ਼ਨ ਨੂੰ ਦਬਾਉਣ ਲਈ ਦਿੱਲੀ ਵਿਖੇ ਕਿਲ੍ਹੇਬੰਦੀ ਕੀਤੀ ਗਈ ਹੈ ਜੋ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਅਜਿਹਾ ਨਹੀਂ ਹੁੰਦਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ, ਜਿਸ ਵਿਚ ਸੂਬੇ ਦੇ ਹਿੱਤ ਲਈ ਗਏ ਅਹਿਮ ਬਿੱਲ ਲਿਆਂਦੇ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਸੀ.ਬੀ.ਆਈ. ਵਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੀ ਸਵਾਲ ਚੁੱਕਿਆ ਹੈ ਤੇ ਕਿਹਾ ਕਿ ਅਕਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਕਿਉਂ ਹੁੰਦਾ ਹੈ?
ਤਾਜ਼ਾ ਖ਼ਬਰਾਂ
Free
ਅਕਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਕਿਉਂ ਹੁੰਦਾ ਹੈ?-ਸੀ.ਬੀ.ਆਈ. ਵਲੋਂ ਕੀਤੀ ਕਾਰਵਾਈ ਨੂੰ ਲੈ ਕੇ ਕੁਲਤਾਰ ਸਿੰਘ ਸੰਧਵਾਂ
ਲੁਧਿਆਣਾ, 10 ਅਕਤੂਬਰ (ਰੁਪੇਸ਼ ਕੁਮਾਰ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਲੁਧਿਆਣਾ ਦੇ ਇਕ ਨਿੱਜੀ ਸਕੂਲ ਵਿਖੇ ਆਯੋਜਿਤ ਸਲਾਨਾ ਸਮਾਗਮ ਵਿਚ ਸ਼ਾਮਿਲ...
ਅਜੀਤ ਡੈਸਕ
10-10-2026