10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੈਬਨਿਟ ਮੰਤਰੀ ਖੁੱਡੀਆਂ ਨੇ 74.24 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਕੀਤੇ ਸਮਰਪਿਤ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬੇ ਵਿਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਦੂਜੇ ਚਰਨ ਅਧੀਨ...

ਅਜੀਤ ਡੈਸਕ 10-10-2026

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬੇ ਵਿਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਦੂਜੇ ਚਰਨ ਅਧੀਨ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲੰਬੀ ਹਲਕੇ ਦੇ ਪਿੰਡ ਸਿੱਖਵਾਲਾ ਅਤੇ ਅਸਪਾਲ ਵਿਖੇ 74.24 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਗਏ ਖੇਡ ਮੈਦਾਨਾਂ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਸਿੱਖਵਾਲਾ ਵਿਖੇ 28 ਲੱਖ ਰੁਪਏ ਅਤੇ ਪਿੰਡ ਅਸਪਾਲ ਵਿਖੇ 46.24 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਇਹ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ ਗਏ ਹਨ, ਜਿੱਥੇ ਪਿੰਡ ਦੇ ਵਾਸੀ, ਖਿਡਾਰੀ, ਨੌਜਵਾਨ ਆ ਕੇ ਖੇਡਾਂ ਨਾਲ ਜੁੜਨਗੇ ਅਤੇ ਤੰਦਰੁਸਤ ਰਹਿਣਗੇ।

ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਖੇਡ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲਕਦਮੀ ਨੇ ਖਿਡਾਰੀਆਂ ਲਈ ਬੇਹਤਰੀਨ ਮੰਚ ਸਾਬਤ ਹੋਇਆ ਹੈ ਜਿੱਥੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਆਧੁਨਿਕ ਖੇਡ ਮੈਦਾਨਾਂ ਦੀ ਉਪਲੱਬਧਤਾ ਨਾਲ ਸਥਾਨਕ ਪੱਧਰ ’ਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਣ ਅਤੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿਚੋਂ ਇਕ ਹਨ ਜਿਸ ਲਈ ਜ਼ਮੀਨੀ ਪੱਧਰ ‘ਤੇ ਖੇਡਾਂ ਦਾ ਵਿਕਾਸ ਅਤਿ ਜ਼ਰੂਰੀ ਹੈ।

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਭਾਈ ਹਰਦਾਸ ਜੀ ਬੁਰਜ ਸਾਹਿਬ ਲੋਪੋਕੇ ਵਿਖੇ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ ਗਿਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵਲੋਂ ਮਾਝਾ ਜੋਨ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਗਈ ਇਕੱਤਰਤਾ