10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੁਰੂਕਸ਼ੇਤਰ ’ਚ ਰੇਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਗੈਸਟ ਟੀਚਰਾਂ ’ਤੇ ਵਾਟਰ ਕੈਨਨ ਦੀ ਕੀਤੀ ਗਈ ਵਰਤੋਂ

ਕਰਨਾਲ/ ਕੁਰੂਕਸ਼ੇਤਰ, 10 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਵਿਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ...

ਅਜੀਤ ਡੈਸਕ 10-10-2026

ਕਰਨਾਲ/ ਕੁਰੂਕਸ਼ੇਤਰ, 10 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਵਿਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਅੰਦੋਲਨ ਸ਼ਨੀਵਾਰ ਨੂੰ ਉਸ ਸਮੇਂ ਹੋਰ ਤੇਜ਼ ਹੋ ਗਿਆ, ਜਦੋਂ ਮੁੱਖ ਮੰਤਰੀ ਦੀ ਕੁਰੂਕਸ਼ੇਤਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵੱਧ ਰਹੇ ਅਧਿਆਪਕਾਂ ਨੂੰ ਰੋਕਣ ਵਾਸਤੇ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਅੰਦੋਲਨਕਾਰੀਆਂ ਤੇ ਤੇਜ਼ ਪਾਣੀ ਦੀਆਂ ਵਾਛੜਾ ਮਾਰੀਆਂ।

ਪਿਛਲੇ 111 ਦਿਨਾਂ ਤੋਂ ਧਰਨੇ ’ਤੇ ਬੈਠੇ ਗੈਸਟ ਟੀਚਰ ਆਪਣੀਆਂ ਮੰਗਾਂ ਨੂੰ ਲੈ ਕੇ ਕੁਰੂਕਸ਼ੇਤਰ ਪਹੁੰਚੇ ਅਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਰੈਗੂਲਰ ਕਰਨ ਦੀ ਮੰਗ ਪੂਰੀ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਪ੍ਰਦਰਸ਼ਨਕਾਰੀ ਗੈਸਟ ਟੀਚਰਾਂ ਨੇ ਸਭ ਤੋਂ ਪਹਿਲਾਂ ਕੁਰੂਕਸ਼ੇਤਰ ਦੇ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਇਸ ਤੋਂ ਬਾਅਦ ਅਧਿਆਪਕਾਂ ਨੇ ਰੋਸ ਮਾਰਚ ਕੱਢਿਆ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ। ਅਧਿਆਪਕਾਂ ਦੇ ਅੱਗੇ ਵੱਧਣ ’ਤੇ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਅੱਗੇ ਵੱਧਣ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਿੰਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਵਾਟਰ ਕੈਨਨ ਮਸ਼ੀਨ ਨਾਲ ਤੇਜ਼ ਪਾਣੀ ਦੀਆਂ ਵਾਛੜਾ ਚਲਾਈਆਂ, ਜਿਸ ਨਾਲ ਪ੍ਰਦਰਸ਼ਨ ਦੌਰਾਨ ਤਣਾਅਪੂਰਨ ਸਥਿਤੀ ਬਣ ਗਈ। ਜ਼ਿਕਰਯੋਗ ਹੈ ਕਿ ਗੈਸਟ ਟੀਚਰ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। 

ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ ਅਗਲੀ ਖ਼ਬਰ ਗੁਰਦੁਆਰਾ ਬਾਬਾ ਭਾਈ ਹਰਦਾਸ ਜੀ ਬੁਰਜ ਸਾਹਿਬ ਲੋਪੋਕੇ ਵਿਖੇ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ ਗਿਆ