10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਰਾਗ ਗਾਬਾ ਦੀ ਨਜ਼ਰਬੰਦੀ ਵਿਰੁੱਧ ਕਾਂਗਰਸ ਦਾ ਪ੍ਰਦਰਸ਼ਨ, ਭੜਕੇ ਕਾਂਗਰਸੀ

ਕਰਨਾਲ, 10 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਸ਼ਹਿਰੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਪਰਾਗ ਗਾਬਾ ਨੂੰ ਘਰ ਵਿਚ...

ਅਜੀਤ ਡੈਸਕ 10-10-2026

ਕਰਨਾਲ, 10 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਸ਼ਹਿਰੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਪਰਾਗ ਗਾਬਾ ਨੂੰ ਘਰ ਵਿਚ ਨਜ਼ਰਬੰਦ ਕੀਤੇ ਜਾਣ ਦੇ ਵਿਰੋਧ ਵਿਚ ਸ਼ਨੀਵਾਰ ਨੂੰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮਾਲ ਰੋਡ ਸਥਿਤ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸੀਆਂ ਨੇ 8 ਅਕਤੂਬਰ ਦੀ ਰਾਤ 8 ਵਜੇ ਤੋਂ ਪਰਾਗ ਗਾਬਾ ਨੂੰ ਘਰ ਵਿਚ ਰੱਖੇ ਜਾਣ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।

ਆਗੂਆਂ ਨੇ ਇਸ ਕਾਰਵਾਈ ਨੂੰ ਲੋਕਤੰਤਰੀ ਅਧਿਕਾਰਾਂ ’ਤੇ ਹਮਲਾ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੇ ਮੁੱਦੇ ਉਠਾਉਣ ਵਾਲੀ ਵਿਰੋਧੀ ਧਿਰ ਦੀ ਆਵਾਜ਼ ਤੋਂ ਡਰੀ ਹੋਈ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਸੱਦੇ ’ਤੇ 12 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਸਤਾਵਿਤ ਧਰਨੇ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਨੂੰ ਘਰ ਵਿਚ ਨਜ਼ਰਬੰਦ ਕਰਨਾ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ਲੋਕਤੰਤਰ ਵਿਚ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਾ ਅਤੇ ਜਨਤਾ ਦੇ ਹੱਕਾਂ ਲਈ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ ਤਾਂ ਫਿਰ ਵਿਰੋਧੀ ਧਿਰ ਦੇ ਆਗੂਆਂ ਨੂੰ ਘਰਾਂ ਤੱਕ ਸੀਮਤ ਕਿਉਂ ਕੀਤਾ ਜਾ ਰਿਹਾ ਹੈ? ਆਗੂਆਂ ਅਨੁਸਾਰ, ਅਜਿਹੀਆਂ ਕਾਰਵਾਈਆਂ ਨਾਲ ਲੋਕਤੰਤਰੀ ਪ੍ਰਕਿਰਿਆ ਅਤੇ ਨਾਗਰਿਕ ਅਧਿਕਾਰਾਂ ਬਾਰੇ ਚਿੰਤਾਵਾਂ ਪੈਦਾ ਹੁੰਦੀਆਂ ਹਨ। 

ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਬਣਾਏ ਜਾ ਰਹੇ ਹਨ, ਜਿੱਥੇ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਉਠਾਉਣ ਵਾਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਅਡੀਸ਼ਨਲ ਸੈਸ਼ਨਜ਼ ਜੱਜ ਅਤੇ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਮੁਅੱਤਲ ਅਗਲੀ ਖ਼ਬਰ ਸੜਕ ਹਾਦਸੇ ’ਚ ਪਿਤਾ ਦੀ ਮੌਤ, ਧੀ ਜਖ਼ਮੀ, ਇਲਾਜ ਲਈ ਜਾ ਰਹੇ ਸਨ ਹਸਪਤਾਲ