11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਰਤ ’ਚ 300 ਮੈਂਬਰੀ ਵਪਾਰਕ ਵਫ਼ਦ ਭੇਜੇਗਾ ਕੈਨੇਡਾ 30 ਸਾਲਾਂ ਬਾਅਦ ਸਭ ਤੋਂ ਵੱਡਾ ਵਫ਼ਦ

ਓਟਾਵਾ, 10 ਅਕਤੂਬਰ (ਪੀ.ਟੀ.ਆਈ.)-ਕੈਨੇਡਾ ਅਗਲੇ ਹਫ਼ਤੇ ਲਗਭਗ 300 ਕਾਰੋਬਾਰੀ ਨੁਮਾਇੰਦਿਆਂ ਦਾ ਵਫ਼ਦ ਭਾਰਤ ਭੇਜੇਗਾ। ਪਿਛਲੇ 30 ਸਾਲਾਂ ਤੋਂ ਵੱਧ ਸਮੇਂ ਦੌਰਾਨ ਭਾਰਤ ਲਈ ਇਹ ਕੈਨੇਡਾ ਦਾ ਸਭ ਤੋਂ ਵੱਡਾ ਵਪਾਰਕ ਵਫ਼ਦ ...

ਅਜੀਤ ਡੈਸਕ 11-10-2026

ਓਟਾਵਾ, 10 ਅਕਤੂਬਰ (ਪੀ.ਟੀ.ਆਈ.)-ਕੈਨੇਡਾ ਅਗਲੇ ਹਫ਼ਤੇ ਲਗਭਗ 300 ਕਾਰੋਬਾਰੀ ਨੁਮਾਇੰਦਿਆਂ ਦਾ ਵਫ਼ਦ ਭਾਰਤ ਭੇਜੇਗਾ। ਪਿਛਲੇ 30 ਸਾਲਾਂ ਤੋਂ ਵੱਧ ਸਮੇਂ ਦੌਰਾਨ ਭਾਰਤ ਲਈ ਇਹ ਕੈਨੇਡਾ ਦਾ ਸਭ ਤੋਂ ਵੱਡਾ ਵਪਾਰਕ ਵਫ਼ਦ ਹੋਵੇਗਾ। ਇਸ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਤੇ 2030 ਤੱਕ ਦੁਵੱਲੇ ਵਪਾਰ ਨੂੰ ਦੁੱਗਣੇ ਤੋਂ ਵੀ ਵੱਧ ਕਰਨ ਦੀ ਕੋਸ਼ਿਸ਼ ਕਰਨਾ ਹੈ। ਸ਼ੁੱਕਰਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਅਨੁਸਾਰ ਕੈਨੇਡਾ ਦੇ ਕੌਮਾਂਤਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਦੀ ਅਗਵਾਈ ਹੇਠ ਇਹ ਵਫ਼ਦ 12 ਤੋਂ 17 ਅਕਤੂਬਰ ਤੱਕ ਮੁੰਬਈ ਤੇ ਬੈਂਗਲੁਰੂ ਦਾ ਦੌਰਾ ਕਰੇਗਾ। 

ਇਸ ਬਾਰੇ  ਸਿੱਧੂ ਨੇ ਕਿਹਾ ਕਿ ਏਅਰੋਸਪੇਸ, ਖੇਤੀਬਾੜੀ ਤੇ ਖੁਰਾਕੀ ਉਤਪਾਦਾਂ ਤੇ ਸਾਫ਼-ਸੁਥਰੀ ਤਕਨਾਲੋਜੀ ਵਰਗੇ ਖੇਤਰਾਂ ’ਚ ਕੈਨੇਡਾ ਦੀ ਮੁਹਾਰਤ ਨੂੰ ਭਾਰਤ ਦੀਆਂ ਵਧਦੀਆਂ ਲੋੜਾਂ ਨਾਲ ਜੋੜ ਕੇ ਅਸੀਂ ਆਪਣੇ ਵਪਾਰ ’ਚ ਵਿਭਿੰਨਤਾ ਲਿਆਵਾਂਗੇ ਤੇ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਾਂਗੇ। ਇਹ ਵਪਾਰਕ ਮਿਸ਼ਨ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਭਾਰਤ ਤੇ ਕੈਨੇਡਾ ਇਸ ਸਾਲ ਦੇ ਅੰਤ ਤੱਕ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ.) ਬਾਰੇ ਗੱਲਬਾਤ ਮੁਕੰਮਲ ਕਰਨ ਲਈ ਯਤਨਸ਼ੀਲ ਹਨ।

ਇਸ ਸਮਝੌਤੇ ਬਾਰੇ ਗੱਲਬਾਤ ਦਾ 5ਵਾਂ ਦੌਰ 5 ਤੋਂ 9 ਅਕਤੂਬਰ ਤੱਕ ਓਟਾਵਾ ’ਚ ਹੋਇਆ ਸੀ। ਕੈਨੇਡਾ ਦੇ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ 1 ਅਕਤੂਬਰ ਨੂੰ ਅਮਰੀਕਾ ਦੇ ਮਿਲਵਾਕੀ ’ਚ ਹੋਈ ਜੀ-20 ਵਪਾਰ ਮੰਤਰੀਆਂ ਦੀ ਮੀਟਿੰਗ ਦੌਰਾਨ ਭਾਰਤ ਦੇ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤੇ ਬਾਰੇ ਗੱਲਬਾਤ ਦੀ ਪ੍ਰਗਤੀ ਤੇ ਵਪਾਰ ਤੇ ਨਿਵੇਸ਼ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਗਲੀ ਖ਼ਬਰ ਫਲਾਈਦੁਬਈ ਦੀ ਉਡਾਣ ’ਚ ਕੈਪਟਨ ਸਮਿਤ ਮੱਛਾਰ ’ਤੇ ਹਮਲੇ ਦੀ ਜਾਂਚ ਕਰੇਗੀ ਐੱਨ.ਆਈ.ਏ.