ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 11 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਅੱਜ ਸਵੇਰ ਤੋਂ ਗਰਜ ਚਮਕ ਨਾਲ ਸ਼ੁਰੂ ਹੋਈ ਭਾਰੀ ਬਰਸਾਤ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਅਤੇ ਹੋਰ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ। ਹਲਕਾ ਫਤਿਹਗੜ੍ਹ ਚੂੜੀਆਂ ਦੇ ਇਲਾਕੇ ਵਿਚ ਜਿੱਥੇ ਝੋਨੇ ਦੀ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ, ਉੱਥੇ ਹਵਾ ਨਾਲ ਕਮਾਦ ਅਤੇ ਪੱਠਿਆਂ ਦੀ ਫਸਲ ਵੀ ਵਿੱਛ ਗਈ ਹੈ, ਨਵੀਆਂ ਬੀਜੀਆਂ ਸਬਜ਼ੀਆਂ ਦੀਆਂ ਫਸਲਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਇਸ ਮੌਕੇ ਕਿਸਾਨਾਂ ਨੇ ਦੁਖੀ ਮਨ ਨਾਲ ਦੱਸਿਆ ਕਿ ਇਸ ਵਾਰ ਉਹ ਸੋਚਦੇ ਸਨ ਕਿ ਹੜ੍ਹ ਦਾ ਸਮਾਂ ਲੰਘ ਗਿਆ ਹੈ ਪਰ ਹੁਣ ਜਦੋਂ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋਈ ਹੈ ਤਾਂ ਬਰਸਾਤ ਨਾਲ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ। ਖਬਰ ਲਿਖਣ ਤੱਕ ਅਸਮਾਨ ਵਿਚ ਕਾਲੀਆਂ ਘਟਾਵਾਂ ਛਾਈਆਂ ਹੋਈਆਂ ਹਨ ਅਤੇ ਕਿਣ ਮਿਣ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਦੋ ਢਾਈ ਘੰਟੇ ਦੇ ਮੀਂਹ ਨੇ ਝੋਨੇ ਦੀ ਫ਼ਸਲ ਦਾ ਕੀਤਾ ਵੱਡਾ ਨੁਕਸਾਨ
ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 11 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਅੱਜ ਸਵੇਰ ਤੋਂ ਗਰਜ ਚਮਕ ਨਾਲ ਸ਼ੁਰੂ ਹੋਈ ਭਾਰੀ ਬਰਸਾਤ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਅਤੇ ਹੋਰ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ।
ਅਜੀਤ ਡੈਸਕ
11-10-2026