ਇੰਦੌਰ, 11 ਅਕਤੂਬਰ- ਭਾਰਤ ਨੇ ਤੀਜੇ ਟੀ-20 ਮੈਚ ਵਿਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾ ਦਿੱਤਾ। ਇੰਦੌਰ ਦੇ ਹੋਲਕਰ ਸਟੇਡੀਅਮ ਵਿਖੇ ਖੇਡੇ ਗਏ ਇਸ ਮੈਚ ਵਿਚ ਟਾਸ ਜਿੱਤ ਕੇ ਵੈਸਟਇੰਡੀਜ਼ ਦੇ ਕਪਤਾਨ ਸ਼ਾਈ ਹੋਪ ਨੇ ਭਾਤਰ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿਚ 223 ਦੌੜਾਂ ਬਣਾਈਆਂ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ 69 (30 ਗੇਂਦਾਂ) ਅਤੇ ਇਸ਼ਾਨ ਕਿਸ਼ਨ ਨੇ 37 (18 ਗੇਂਦਾਂ) ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਵੈਸਟ ਇੰਡੀਜ਼ ਦੀ ਟੀਮ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ ਹੀ ਬਣਾ ਸਕੀ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 4 ਓਵਰਾਂ ਵਿਚ 44 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ, ਜਿਸ ਲਈ ਉਸ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ। ਇਸ ਜਿੱਤ ਦੇ ਨਾਲ ਹੀ 5 ਮੈਚਾਂ ਦੀ ਲੜੀ ਵਿਚ ਭਾਰਤ ਨੇ 2-1 ਦੀ ਬੜ੍ਹਤ ਹਾਸਲ ਕਰ ਲਈ।
ਤਾਜ਼ਾ ਖ਼ਬਰਾਂ
Free
ਤੀਜੇ ਟੀ-20 ਮੈਚ ਚ ਭਾਰਤ ਨੇ 14 ਦੌੜਾਂ ਨਾਲ ਹਰਾਇਆ ਵੈਸਟਇੰਡੀਜ਼ ਨੂੰ , ਲੜੀ ਚ 2-1 ਦੀ ਬਣਾਈ ਬੜ੍ਹਤ
ਇੰਦੌਰ, 11 ਅਕਤੂਬਰ- ਭਾਰਤ ਨੇ ਤੀਜੇ ਟੀ-20 ਮੈਚ ਵਿਚ ਵੈਸ ਇੰਡੀਜ਼ ਨੂੰ 14 ਦੌੜਾਂ ਨਾਲ ਹਰਾ ਦਿੱਤਾ। ਇੰਦੌਰ ਦੇ ਹੋਲਕਰ ਸਟੇਡੀਅਮ ਵਿਖੇ ਖੇਡੇ ਗਏ ਇਸ ਮੈਚ ਵਿਚ ਟਾਸ ....
ਅਜੀਤ ਡੈਸਕ
11-10-2026