ਨਵੀਂ ਦਿੱਲੀ, 12 ਅਕਤੂਬਰ - ਅੱਜ 'ਇੰਡੀਆ' ਗੱਠਜੋੜ ਦੇ ਰੋਸ ਮਾਰਚ ਬਾਰੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, "ਅਸੀਂ ਅੱਜ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ; ਅਸੀਂ ਸੰਵਿਧਾਨਕ ਸੰਸਥਾਵਾਂ ਨੂੰ ਮੰਗ-ਪੱਤਰ ਸੌਂਪਾਂਗੇ। ਅਸੀਂ ਰਾਸ਼ਟਰਪਤੀ ਨੂੰ ਮੰਗ-ਪੱਤਰ ਦਿੱਤਾ ਸੀ ਕਿ ਦੇਸ਼ ਵਿਚ ਲੋਕਤੰਤਰ ਕਮਜ਼ੋਰ ਹੋ ਰਿਹਾ ਹੈ। ਸਾਡੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋ ਸਾਲ ਪਹਿਲਾਂ ਇਸ ਮੁੱਦੇ 'ਤੇ ਆਵਾਜ਼ ਉਠਾਈ ਸੀ। ਜਦੋਂ ਉਸ ਆਵਾਜ਼ ਨੂੰ ਅਣਗੌਲਿਆ ਕੀਤਾ ਗਿਆ ਅਤੇ ਇਹ ਪਤਾ ਲੱਗਾ ਕਿ 'ਵੋਟ ਚੋਰੀ' ਰਾਹੀਂ ਸੱਤਾ ਹਥਿਆਈ ਜਾ ਰਹੀ ਹੈ, ਤਾਂ ਕਾਂਗਰਸ ਪਾਰਟੀ ਨੇ ਅੰਦੋਲਨ ਸ਼ੁਰੂ ਕੀਤਾ..."।