12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੈਂ ਇੰਡੀਆ ਬਲਾਕ ਦੇ ਮੈਂਬਰਾਂ ਨੂੰ ਨਾ ਮਿਲਣ ਦੇ ਦੱਸ ਦਿੱਤੇ ਹਨ ਕਾਰਨ- ਸੀ.ਜੇ.ਆਈ.

ਨਵੀਂ ਦਿੱਲੀ, 12 ਅਕਤੂਬਰ- ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਵਿਚ ਆਪਣੀ ਅਸਮਰੱਥਾ ਦੇ ਕਾਰਨ ਦੱਸ ਦਿੱਤੇ ਹਨ।

ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ- ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਵਿਚ ਆਪਣੀ ਅਸਮਰੱਥਾ ਦੇ ਕਾਰਨ ਦੱਸ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਨੂੰ ਵਿਰੋਧੀ ਧਿਰ ਵਲੋਂ ਇਕ ਪੱਤਰ ਮਿਲਿਆ ਸੀ, ਜਿਸ ਦਾ ਉਨ੍ਹਾਂ ਨੇ ਉਸੇ ਰਾਤ ਜਵਾਬ ਦਿੱਤਾ। ਆਪਣੇ ਜਵਾਬ ਵਿਚ ਉਨ੍ਹਾਂ ਨੇ ਮੁਲਾਕਾਤ ਕਰਨ ਵਿਚ ਆਪਣੀ ਅਸਮਰੱਥਾ ਦੇ ਕਾਰਨ ਦੱਸੇ।

ਸੀ.ਜੇ.ਆਈ. ਨੇ ਕਿਹਾ ਕਿ ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ। ਕਿਸੇ ਵੀ ਆਮ ਨਾਗਰਿਕ ਜਾਂ ਚੁਣੇ ਹੋਏ ਪ੍ਰਤੀਨਿਧੀ ਨੂੰ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਹੈ। ਅਦਾਲਤ ਉਨ੍ਹਾਂ ਦੀਆਂ ਚਿੰਤਾਵਾਂ ਸੁਣੇਗੀ ਅਤੇ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕਰੇਗੀ।

ਦਰਅਸਲ ਰਾਹੁਲ ਗਾਂਧੀ ਅਤੇ ਮਲਿਕ ਅਰਜੁਨ ਖੜਗੇ ਨੇ ਸੋਮਵਾਰ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਸੀ.ਜੇ.ਆਈ. ਨਾਲ ਮੁਲਾਕਾਤ ਦੀ ਬੇਨਤੀ ਕੀਤੀ ਸੀ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਇਕ ਮੰਗ ਪੱਤਰ ਸੌਂਪਣਾ ਚਾਹੁੰਦੇ ਸਨ। ਹਾਲਾਂਕਿ ਸੀ.ਜੇ.ਆਈ. ਨੇ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਅਨੁਸਾਰ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਣੀਆਂ ਮੰਗਾਂ ਸੰਬੰਧੀ ਪਟੀਸ਼ਨ ਦਾਇਰ ਕਰ ਸਕਦੀ ਹੈ।

ਪਿਛਲੀ ਖ਼ਬਰ ਮੁੱਖ ਸਕੱਤਰ ਵਿਰੁੱਧ ਅਪਰਾਧਿਕ ਮਾਣਹਾਨੀ ਮਾਮਲਾ, ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਰਸਮੀ ਨੋਟਿਸ ਜਾਰੀ ਅਗਲੀ ਖ਼ਬਰ ਲੁਧਿਆਣਾ ਦੇ ਇਮੀਗ੍ਰੇਸ਼ਨ ਦਫ਼ਤਰ 'ਤੇ ਚੱਲੀਆਂ ਗੋਲੀਆਂ