12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੁੱਖ ਸਕੱਤਰ ਵਿਰੁੱਧ ਅਪਰਾਧਿਕ ਮਾਣਹਾਨੀ ਮਾਮਲਾ, ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਰਸਮੀ ਨੋਟਿਸ ਜਾਰੀ

ਚੰਡੀਗੜ੍ਹ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਵਲੋਂ ਦਾਇਰ ਹਲਫ਼ਨਾਮੇ ਵਿਚ ਕਥਿਤ ਤੌਰ ’ਤੇ ਗ਼ਲਤ ਜਾਣਕਾਰੀ ਦੇਣ ਨਾਲ ਸੰਬੰਧਿਤ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਸਮੀ ਨੋਟਿਸ ਜਾਰੀ ਕੀਤਾ ਹੈ।

ਅਜੀਤ ਡੈਸਕ 12-10-2026

ਚੰਡੀਗੜ੍ਹ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਵਲੋਂ ਦਾਇਰ ਹਲਫ਼ਨਾਮੇ ਵਿਚ ਕਥਿਤ ਤੌਰ ’ਤੇ ਗ਼ਲਤ ਜਾਣਕਾਰੀ ਦੇਣ ਨਾਲ ਸੰਬੰਧਿਤ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਸਮੀ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿਚ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੂੰ ਨਿਆਂ ਮਿੱਤਰ ਨਿਯੁਕਤ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ।

ਇਹ ਮਾਮਲਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੀ ਅਦਾਇਗੀ ਨਾਲ ਸੰਬੰਧਿਤ ਨਿਆਂਇਕ ਕਾਰਵਾਈ ਦੌਰਾਨ ਦਾਇਰ ਕੀਤੇ ਗਏ ਹਲਫ਼ਨਾਮੇ ਅਤੇ ਸੁਪਰੀਮ ਕੋਰਟ ਵਿਚ ਦਾਇਰ ਅਪੀਲ ਦੀ ਸਥਿਤੀ ਨੂੰ ਲੈ ਕੇ ਉੱਠੇ ਸਵਾਲਾਂ ਨਾਲ ਸੰਬੰਧਿਤ ਹੈ। 

ਪਿਛਲੀ ਖ਼ਬਰ ਰਜਬਾਹੇ ਚ ਪਾੜ ਪੈਣ ਨਾਲ ਕਰੀਬ 100 ਏਕੜ ਫ਼ਸਲ ਚ ਭਰਿਆ ਪਾਣੀ ਅਗਲੀ ਖ਼ਬਰ ਮੈਂ ਇੰਡੀਆ ਬਲਾਕ ਦੇ ਮੈਂਬਰਾਂ ਨੂੰ ਨਾ ਮਿਲਣ ਦੇ ਦੱਸ ਦਿੱਤੇ ਹਨ ਕਾਰਨ- ਸੀ.ਜੇ.ਆਈ.