12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ

ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਇਸ ਦੌਰਾਨ...

ਅਜੀਤ ਡੈਸਕ 12-10-2026

ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਇਸ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਖੇ ਪੁਲਿਸ ਵਲੋਂ ਜੁੱਤੀਆਂ ਪਾ ਕੇ ਜਾਣ ਦੇ ਮਾਮਲੇ ‘ਚ ਸਖ਼ਤ ਕਾਰਵਾਈ ਕਰਨ ਸੰਬੰਧੀ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਸ਼ਰਮਨਾਕ ਕਾਰਾ ਕੀਤਾ ਹੈ? ਜੋ ਨਾ ਭੁੱਲਣਯੋਗ ਹੈ ਅਤੇ ਨਾ ਬਖਸ਼ਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਸਿੱਖ ਹਿਰਦਿਆਂ ਨੂੰ ਵਲੂੰਧਰਿਆ ਸੀ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰੋ: ਬਲਜਿੰਦਰ ਕੌਰ, ਜੀਵਨਜੋਤ ਕੌਰ, ਮਨਵਿੰਦਰ ਸਿੰਘ ਗਿਆਸਪੁਰਾ, ਡਾ ਇੰਦਰਬੀਰ ਸਿੰਘ ਨਿੱਜਰ, ਦਲਬੀਰ ਸਿੰਘ ਟੌਂਗ, ਗੁਰਦੀਪ ਸਿੰਘ ਰੰਧਾਵਾ, ਸੋਨੀਆ ਮਾਨ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮਾਮਲਾ ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦੇ ਦਾਖ਼ਲੇ ਦਾ, ‘ਆਪ’ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ... ਅਗਲੀ ਖ਼ਬਰ ਰਾਜਬੀਰ‌ ਸਿੰਘ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ