12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨੂੰ ਭਾਰਤੀ ਫੌਜ ਦੀ ਗੁਪਤ ਜਾਣਕਾਰੀ ਭੇਜਣ ਦੇ ਦੋਸ਼ ਹੇਠ ਮਹਿਲਾ ਗ੍ਰਿਫ਼ਤਾਰ

ਫਾਜ਼ਿਲਕਾ, 12 ਅਕਤੂਬਰ (ਬਲਜੀਤ ਸਿੰਘ)- ਪੰਜਾਬ ਵਿਚ ਭਾਰਤੀ ਫੌਜ ਨਾਲ ਸਬੰਧਤ ਗੁਪਤ ਜਾਣਕਾਰੀ ਪਾਕਿਸਤਾਨ ਭੇਜਣ...

ਅਜੀਤ ਡੈਸਕ 12-10-2026

ਫਾਜ਼ਿਲਕਾ, 12 ਅਕਤੂਬਰ (ਬਲਜੀਤ ਸਿੰਘ)- ਪੰਜਾਬ ਵਿਚ ਭਾਰਤੀ ਫੌਜ ਨਾਲ ਸਬੰਧਤ ਗੁਪਤ ਜਾਣਕਾਰੀ ਪਾਕਿਸਤਾਨ ਭੇਜਣ ਦੇ ਦੋਸ਼ ਹੇਠ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ ਐਸ ੳ ਸੀ) ਫਾਜ਼ਿਲਕਾ ਵਲੋਂ ਇਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮਹਿਲਾ 'ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ ਤੱਕ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਹੁੰਚਾਉਣ ਦੇ ਦੋਸ਼ ਹਨ।

ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੀ ਗਈ ਮਹਿਲਾ ਦੀ ਪਛਾਣ ਗੁਰਨੂਰ ਸਿੱਧੂ ਵਜੋਂ ਹੋਈ ਹੈ। ਉਹ ਮੂਲ ਰੂਪ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਦੀ ਰਹਿਣ ਵਾਲੀ ਹੈ ਅਤੇ ਮੌਜੂਦਾ ਸਮੇਂ ਫਿਰੋਜ਼ਪੁਰ ਵਿਚ ਰਹਿ ਰਹੀ ਸੀ। ਐਸ. ਐਸ. ੳ. ਸੀ ਫ਼ਾਜ਼ਿਲਕਾ ਦੇ ਇੰਚਾਰਜ ਸਤੀਸ਼ ਸ਼ਰਮਾ ਅਨੁਸਾਰ, 8 ਅਕਤੂਬਰ ਨੂੰ ਮਿਲੀ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਮਹਿਲਾ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਜੋ 12 ਅਕਤੂਬਰ ਤੱਕ ਸੀ।

ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਹਿਲਾ ਕਥਿਤ ਤੌਰ 'ਤੇ ਭਾਰਤੀ ਫੌਜ ਵਿਚ ਤਾਇਨਾਤ ਆਪਣੇ ਦੋ ਜਾਣਕਾਰਾਂ ਤੋਂ ਗੁਪਤ ਜਾਣਕਾਰੀ ਹਾਸਲ ਕਰਦੀ ਸੀ। ਇਸ ਤੋਂ ਬਾਅਦ ਉਹ ਟੈਬਲੇਟ ਰਾਹੀਂ ਵ੍ਹਟਸਐਪ ਦੀ ਮਦਦ ਨਾਲ ਇਹ ਜਾਣਕਾਰੀ ਪਾਕਿਸਤਾਨ ਭੇਜਦੀ ਸੀ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਇਸ ਕੰਮ ਦੇ ਬਦਲੇ ਮਹਿਲਾ ਨੂੰ ਪਾਕਿਸਤਾਨ ਤੋਂ ਪੈਸੇ ਵੀ ਮਿਲਦੇ ਸਨ। ਪੁਲਿਸ ਹੁਣ ਇਸ ਮਾਮਲੇ ਵਿਚ ਕਥਿਤ ਤੌਰ 'ਤੇ ਸ਼ਾਮਲ ਫੌਜ ਵਿਚ ਤਾਇਨਾਤ ਦੋ ਹੋਰ ਵਿਅਕਤੀਆਂ ਦੀ ਭਾਲ ਕਰ ਰਹੀ ਹੈ। ਫਿਲਹਾਲ, ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਅਗਲੀ ਖ਼ਬਰ ਪਨਗ੍ਰੇਨ ਦੇ ਚੇਅਰਮੈਨ ਪਹੁੰਚੇ ਫ਼ਾਜ਼ਿਲਕਾ ਮੰਡੀ, ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦਾ ਦਿੱਤਾ ਭਰੋਸਾ