12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੁਲਤਾਨਪੁਰ ਲੋਧੀ ਪੁਲਿਸ ਵਲੋਂ ਇਕ ਔਰਤ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੁਲਤਾਨਪੁਰ ਲੋਧੀ (ਕਪੂਰਥਲਾ),12 ਅਕਤੂਬਰ (ਥਿੰਦ)- ਪੰਜਾਬ ਸਰਕਾਰ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਗਈ...

ਅਜੀਤ ਡੈਸਕ 12-10-2026

ਸੁਲਤਾਨਪੁਰ ਲੋਧੀ (ਕਪੂਰਥਲਾ),12 ਅਕਤੂਬਰ (ਥਿੰਦ)- ਪੰਜਾਬ ਸਰਕਾਰ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ 15 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆ ਗੋਲੀਆ ਸਮੇਤ 1 ਔਰਤ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਧਰੇਂਦਰ ਵਰਮਾ ਆਈ. ਪੀ. ਐਸ .ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਇੰਚਾਰਜ ਚੌਕੀ ਮੌਠਾਵਾਲ ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਿਸ ਪਾਰਟੀ ਅੱਡਾ ਰਾਮਪੁਰ ਜਗੀਰ ਮੌਜੂਦ ਸਨ ਤਾਂ ਇਕ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਿੰਦਰ ਕੌਰ ਪਤਨੀ ਸ਼ੇਰ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜੋ ਨਸ਼ਾ ਵੇਚਣ ਦੀ ਆਦੀ ਹੈ ਅਤੇ ਇਸ ਸਮੇਂ ਆਪਣੇ ਘਰ ਤੋਂ ਬਾਹਰ ਪਿੰਡ ਤੋਤੀ ਤੋਂ ਸ਼ੇਰਪੁਰ ਦੋਨਾਂ ਵਾਲੀ ਸੜਕ ਤੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਹੈ।

ਮੁਖਬਰ ਵਲੋਂ ਇਤਲਾਹ ਮਿਲਣ ਤੇ ਗੁਰਪ੍ਰੀਤ ਸਿੰਘ ਇੰਚਾਰਜ ਚੌਕੀ ਮੌਠਾਵਾਲ ਸਮੇਤ ਪੁਲਿਸ ਪਾਰਟੀ ਵਲੋਂ ਰੇਡ ਕਰਕੇ ਬਿੰਦਰ ਕੌਰ ਪਤਨੀ ਸ਼ੇਰ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਂਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁੱਛਗਿਛ ਦੌਰਾਨ ਬਿੰਦਰ ਕੌਰ ਪਤਨੀ ਸ਼ੇਰ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਹ ਪੈਸੇ ਦੇ ਲਾਲਚ ਦੇ ਵਿਚ ਇਹ ਧੰਦਾ ਕਰਦੀ ਸੀ। 
 

ਪਿਛਲੀ ਖ਼ਬਰ ਮਾਈ ਭਾਗੋ ਸੰਸਥਾ ਦੀਆਂ 17 ਮਹਿਲਾ ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਪਾਸ ਕਰ ਰਚਿਆ ਇਤਿਹਾਸ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ