13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਨਕਾਰੇ ਗੁਰਦੁਆਰਾ ਬੰਗਲਾ ਸਾਹਿਬ ਸਮੂਹ ਚ ਪੁਲਿਸ ਦਾਖ਼ਲੇ ਦੇ ਦੋਸ਼

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਬੰਗਲਾ ਸਾਹਿਬ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ...

ਅਜੀਤ ਡੈਸਕ 13-10-2026

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਸਮੂਹ ਵਿਖੇ ਬੈਠ ਕੇ ਉਥੇ ਮਰਿਆਦਾ ਦੀ ਉਲੰਘਣਾ ਕਰਕੇ ਰੈਲੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਭ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ਤੇ ਹੋਇਆ ਹੈ। ਉਨ੍ਹਾਂ ਗੁਰਦੁਆਰਾ ਸਮੂਹ ਚ ਪੁਲਿਸ ਦਾਖ਼ਲੇ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਜਿਸ ਰਸਤੇ ਤੋਂ ਪੁਲਿਸ ਲੰਘੀ ਹੈ, ਉਹ ਰਸਤਾ ਆਮ ਹੈ।  ਪੁਲਿਸ ਕਰੀਬ 11 ਵਜੇ ਨਿਕਲੀ ਹੈ ਅਤੇ ਨੌਜਵਾਨਾਂ ਵਲੋਂ ਡੇਢ ਵਜੇ ਰੈਲੀ ਕੀਤੀ ਗਈ ਹੈ।

ਪਿਛਲੀ ਖ਼ਬਰ ਗੁਰਤੇਜ ਸਿੰਘ ਝਨੇੜੀ ਮੁੜ ਬਣੇ ਭਾਜਪਾ ਪੰਜਾਬ ਦੇ ਟਰਾਂਸਪੋਰਟ ਸੈੱਲ ਦੇ ਕਨਵੀਨਰ ਅਗਲੀ ਖ਼ਬਰ ਪਰਵਿੰਦਰ ਝੋਟਾ ਕਤਲਕਾਂਡ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੁੱਕੇ ਸਵਾਲ