13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਜਬਰ ਜ਼ਨਾਹ ਪੀੜਿਤਾ ਬਹਿਰੀਨ ਵਾਲੀ ਬੀਬੀ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਕੰਪਲੈਕਸ ਦੀਆਂ ਵੱਖ ਵੱਖ ਥਾਵਾਂ ਦਾ ਕੀਤਾ ਦੌਰਾ

ਸ੍ਰੀ ਆਨੰਦਪੁਰ ਸਾਹਿਬ, 13 ਅਕਤੂਬਰ (ਜੇ ਐਸ ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੇ ਜਬਰ ਜਿਨਾਹ ਮਾਮਲੇ...

ਅਜੀਤ ਡੈਸਕ 13-10-2026

ਸ੍ਰੀ ਆਨੰਦਪੁਰ ਸਾਹਿਬ, 13 ਅਕਤੂਬਰ (ਜੇ ਐਸ ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੇ ਜਬਰ ਜਿਨਾਹ ਮਾਮਲੇ ਵਿਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਸਿੱਟ ਦੇ ਮੁਖੀ ਅਤੇ ਫ਼ਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਟੀਮ ਮੈਂਬਰਾਂ ਜ਼ਿਲ੍ਹਾ ਪੁਲਿਸ ਮੁਖੀ ਵਿਜੀਲੈਂਸ ਮੁਹਾਲੀ ਸਿਮਰਨਜੀਤ ਸਿੰਘ ਲਾਂਗ ਅਤੇ ਉਪ ਪੁਲਿਸ ਕਪਤਾਨ ਕਰਨ ਸਿੰਘ ਸੰਧੂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੰਪਲੈਕਸ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਵਲੋਂ ਮਾਤਾ ਨਾਨਕੀ ਨਿਵਾਸ, ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਅਤੇ ਭਾਈ ਬਚਿੱਤਰ ਸਿੰਘ ਨਿਵਾਸ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਗਹਿਰਾਈ ਨਾਲ ਹਰੇਕ ਪੱਖਾਂ ਤੋਂ ਛਾਣਬੀਣ ਕੀਤੀ ਗਈ। ਬਾਅਦ ਵਿਚ ਗੱਲਬਾਤ ਕਰਦਿਆਂ ਸਿੱਟ ਮੁਖੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਥਾਣੇ ਵਿਚ ਮੁਕੱਦਮਾ ਨੰਬਰ 149$26 ਤਹਿਤ ਇਹ ਸਿੱਟ ਦੀ ਪਹਿਲੀ ਹੈ। ਜਿਸ ਵਿਚ ਮੁੱਢਲੀ ਜਾਂਚ ਪ੍ਰਕ੍ਰਿਆ ਸੁਰੂ ਹੋ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਬਰ ਜਿਨਾਹ ਮਾਮਲੇ ਦੀ ਪੀੜਿਤਾ ਨਾਲ ਸਿੱਟ ਨੇ ਗੱਲਬਾਤ ਕਰਕੇ ਘਟਨਾਕ੍ਰਮ ਨਾਲ ਸਬੰਧਿਤ ਸਾਰੀਆਂ ਥਾਵਾਂ ਦਾ ਦੌਰਾ ਕੀਤਾ ਹੈ।

ਪੀੜਿਤਾ ਦਾ ਬਿਆਨ ਵੇਰਵੇ ਸਹਿਤ ਦਰਜ ਕੀਤਾ ਗਿਆ ਹੈ।ਜਿਸ ਤੋਂ ਬਾਅਦ ਸਮੁੱਚਾ ਰਿਕਾਰਡ ਇਕੱਠਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਭਾਰਤੀ ਦੰਡ ਪ੍ਰਣਾਲੀ ਤਹਿਤ ਪੀੜਿਤਾ ਦਾ ਬਿਆਨ ਹੀ ਕਾਫੀ ਹੁੰਦਾ ਹੈ। ਜਿਸ ਤੋਂ ਬਾਅਦ ਮਾਮਲਾ ਦਰਜ ਹੋ ਕੇ ਜਾਂਚ ਸ਼ੁਰੂ ਹੋ ਜਾਂਦੀ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੁਦੇਦਾਰਾਂ ਤੋਂ ਇਸ ਘਟਨਾਕ੍ਰਮ ਨਾਲ ਸਬੰਧਿਤ ਰਿਕਾਰਡ ਦੀ ਮੰਗ ਕੀਤੀ ਗਈ ਸੀ। ਪਰੰਤੂ ਪ੍ਰਬੰਧਕਾਂ ਵਲੋਂ ਇਹ ਦੱਸਿਆ ਗਿਆ ਕਿ ਇਸ ਮਾਮਲੇ ਨਾਲ ਸਬੰਧਿਤ ਸਮੁੱਚਾ ਰਿਕਾਰਡ ਸ੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਮੁੱਖ ਦਫ਼ਤਰ ਵਿਖੇ ਭੇਜ ਦਿੱਤਾ ਗਿਆ ਹੈ।

ਉਹ ਇਹ ਰਿਕਾਰਡ ਹਾਸਲ ਕਰਨ ਲਈ ਮੁੱਖ ਦਫ਼ਤਰ ਨਾਲ ਵੀ ਸਪੰਰਕ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਵਕੀਲ ਨਾਲ ਗੱਲ ਕਰਕੇ ਕਾਨੂੰਨ ਦੇ ਸਾਰੇ ਪੱਖਾਂ ਦੀ ਜਾਣਕਾਰੀ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਸਿੱਟੇ ਵੀ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਪੀੜਿਤਾ ਨੂੰ ਇਨਸਾਫ ਮਿਲੇਗਾ ਅਤੇ ਕਿਸੇ ਬੇਗੁਨਾਹ ਨੂੰ ਸਜਾਂ ਨਹੀ ਮਿਲੇਗੀ। ਇਸ ਮੌਕੇ ਉਪ ਪੁਲਿਸ ਕਪਤਾਨ ਜਸਨਦੀਪ ਸਿੰਘ ਮਾਨ, ਥਾਣਾ ਮੁਖੀ ਜਤਿਨ ਕਪੂਰ, ਚੌਕੀ ਇੰਚਾਰਜ ਜਸਮੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਵੱਡੀ ਕਾਰਵਾਈ, ਦੋ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ 37