13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੇਂਦਰੀ ਮੰਤਰੀ ਐਲ. ਮੁਰੂਗਨ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 13 ਅਕਤੂਬਰ (ਪੀ.ਟੀ.ਆਈ.)- ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਨੇ ਮੋਦੀ ਸਰਕਾਰ ਤੋਂ ਅਸਤੀਫਾ...

ਅਜੀਤ ਡੈਸਕ 13-10-2026

ਨਵੀਂ ਦਿੱਲੀ, 13 ਅਕਤੂਬਰ (ਪੀ.ਟੀ.ਆਈ.)- ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਨੇ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਤਾਮਿਲਨਾਡੂ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਉੱਥੇ ਵਾਪਸ ਪਰਤਣਾ ਚਾਹੁੰਦੇ ਹਨ। ਸੂਚਨਾ ਤੇ ਪ੍ਰਸਾਰਣ ਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਮੁਰੂਗਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ’ਚ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ‘ਭਾਰਤ ਮਾਤਾ’ ਤੇ ਤਾਮਿਲਨਾਡੂ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ‘ਸਭ ਤੋਂ ਵੱਡਾ ਸਨਮਾਨ’ ਰਿਹਾ ਹੈ।

ਇਸ ਲਈ, ਮੈਂ ਨਿਮਰਤਾ ਨਾਲ ਬੇਨਤੀ ਕਰਦਾ ਹਾਂ ਕਿ ਮੈਨੂੰ ਰਾਜ ਮੰਤਰੀ ਵਜੋਂ ਮੇਰੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ ਅਤੇ ਰਾਜ ਸਭਾ ਦੀ ਮੈਂਬਰਸ਼ਿਪ ਛੱਡਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਮੈਂ ਤਾਮਿਲਨਾਡੂ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰਾ ਸਮਾਂ ਦੇ ਸਕਾਂ।

ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਗੌਰਵ ਮੌਂਗਾ ਨੇ ਪ੍ਰਸ਼ਾਸਨ ਤੋਂ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਯੂ.ਪੀ.ਆਈ. ’ਤੇ ਚਾਰਜ ਦੀਵਾਲੀ ਤੱਕ ਟਲਿਆ