ਕਪੂਰਥਲਾ, 14 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਮਾਮਲੇ ਉਪਰੰਤ ਵੱਖ-ਵੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਵਲੋਂ ਰੋਸ ਪ੍ਰਦਰਸ਼ਨ ਵਿਚ ਸ਼ਿਰਕਤ ਕੀਤੀ ਜਾ ਰਹੀ ਹੈ, ਇਸੇ ਤਹਿਤ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਦੁਆਬਾ ਜ਼ੋਨ ਦੇ ਇੰਚਾਰਜ ਨਰਿੰਦਰ ਸਿੰਘ ਖੁਸਰੋਪੁਰ ਵਲੋਂ ਅੱਜ ਮਾਨਸਾ ਵਿਖੇ ਰੋਸ ਧਰਨੇ ਵਿਚ ਸ਼ਾਮਿਲ ਹੋਣ ਲਈ ਜਾਣਾ ਸੀ ਪਰ ਉਨਾਂ ਵਲੋਂ ਦੱਸਣ ਅਨੁਸਾਰ ਸਵੇਰੇ ਕਰੀਬ 5 ਵਜੇ ਹੀ ਸਦਰ ਪੁਲਿਸ ਨੇ ਉਨ੍ਹਾਂ ਦੇ ਘਰ ਪਿੰਡ ਖੁਸਰੋਪੁਰ ਵਿਖੇ ਦਬਿਸ਼ ਦਿੱਤੀ ਤੇ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੁਲਿਸ ਦੇ ਸਿਰ ਤੇ ਲੋਕਾਂ ਦੀ ਆਵਾਜ਼ ਦਬਾ ਰਹੀ ਹੈ ਅਤੇ ਸੂਬੇ ਅੰਦਰ ਪੁਲਿਸ ਰਾਜ ਕਾਇਮ ਕੀਤਾ ਗਿਆ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।
ਤਾਜ਼ਾ ਖ਼ਬਰਾਂ
Free
ਸਦਰ ਪੁਲਿਸ ਨੇ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਦੁਆਬਾ ਇੰਚਾਰਜ ਨਰਿੰਦਰ ਸਿੰਘ ਖੁਸਰੋਪੁਰ ਨੂੰ ਕੀਤਾ ਘਰ ਵਿੱਚ ਨਜ਼ਰਬੰਦ
ਕਪੂਰਥਲਾ, 14 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਮਾਮਲੇ ਉਪਰੰਤ ਵੱਖ-ਵੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਵਲੋਂ ਰੋਸ ਪ੍ਰਦਰਸ਼ਨ ਵਿਚ ਸ਼ਿਰਕਤ ਕੀਤੀ ਜਾ ਰਹੀ ਹੈ
ਅਜੀਤ ਡੈਸਕ
14-10-2026