ਕਪੂਰਥਲਾ 14 ਅਕਤੂਬਰ (ਅਮਰਜੀਤ ਕੋਮਲ)- ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਰੋਸ ਵਿਖਾਵਾ ਕਰਨ ਲਈ ਮਾਨਸਾ ਜਾਣ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਜਥੇਬੰਦੀਆਂ ਦੀ ਆਗੂਆਂ ਵਿੱਚੋਂ ਅੱਜ ਪੁਲਿਸ ਨੇ ਪੰਜ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ਪਤਾ ਲੱਗਾ ਹੈ ਕਿ ਪੁਲਿਸ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭਡਾਲ, ਨਛੱਤਰ ਸਿੰਘ ਦੁਸਾਂਝ ਹਲਕਾ ਸੇਵਾਦਾਰ ਭੁਲੱਥ, ਦੁਆਬਾ ਜ਼ੋਨ ਦੇ ਸਕੱਤਰ ਨਰਿੰਦਰ ਸਿੰਘ ਖੁਸਰੋਪੁਰ, ਜ਼ਿਲ੍ਹਾ ਖਜਾਨਚੀ ਕੈਪਟਨ ਲਖਵਿੰਦਰ ਸਿੰਘ ਤੇ ਜ਼ਿਲੇ ਦੇ ਮੀਤ ਪ੍ਰਧਾਨ ਕਮਲਜੀਤ ਸਿੰਘ ਮਠਾਰੂ ਨੂੰ ਅੱਜ ਸਵੇਰੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ। ਉਹਨਾਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਉਹਨਾਂ ਦੀ ਆਵਾਜ਼ ਨੂੰ ਦਬਾਉਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਦੌਰਾਨ ਹੀ ਗੁਰਦੀਪ ਸਿੰਘ ਭੰਡਾਲ ਨੇ ਦੱਸਿਆ ਕਿ 15 ਅਕਤੂਬਰ ਨੂੰ ਸਵੇਰੇ 9 ਵਜੇ ਸ਼ਹੀਦ ਭਗਤ ਸਿੰਘ ਚੌਂਕ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਦੌਰਾਨ ਰੋਸ ਵਿਖਾਵਾ ਕੀਤਾ ਜਾਵੇਗਾ। ਉਹਨਾਂ ਨੂੰ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਤੇ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬੰਦ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ।
ਤਾਜ਼ਾ ਖ਼ਬਰਾਂ
Free
ਪੁਲਿਸ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜ ਆਗੂ ਘਰਾਂ ਵਿਚ ਨਜ਼ਰਬੰਦ
ਕਪੂਰਥਲਾ 14 ਅਕਤੂਬਰ (ਅਮਰਜੀਤ ਕੋਮਲ)- ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਰੋਸ ਵਿਖਾਵਾ ਕਰਨ ਲਈ ਮਾਨਸਾ ਜਾਣ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਜਥੇਬੰਦੀਆਂ ਦੀ ਆਗੂਆਂ ਵਿਚੋਂ ਅੱਜ ਪੁਲਿਸ ਨੇ ਪੰਜ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ।
ਅਜੀਤ ਡੈਸਕ
14-10-2026