ਜਗਰਾਉਂ (ਲੁਧਿਆਣਾ), 14 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਮਾਨਸਾ ਜਾ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪੁਲਿਸ ਨੇ ਹਲਵਾਰਾ ਤੋ ਹਿਰਾਸਤ ਵਿਚ ਲੈ ਲਿਆ। ਇਸ ਮੌਕੋ ਵੱਡੀ ਗਿਣਤੀ ਵਿਚ ਵਾਰਿਸ ਪੰਜਾਬ ਦੇ ਵਰਕਰ ਵੀ ਮੌਜੂਦ ਸਨ। ਇਸ ਦੌਰਾਨ ਮਾਨਸਾ ਵੱਲ ਜਾਣ ਵਾਲੇ ਰਸਤਿਆਂ ’ਤੇ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਉਨ੍ਹਾਂ ਦੇ ਭਰਾ ਹਰਬੀਰ ਸਿੰਘ ਇਯਾਲੀ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ । ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਇਯਾਲੀ ਨੂੰ ਪੁਲਿਸ ਕਿੱਥੇ ਲੈ ਕੇ ਗਈ ਹੈ, ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ।
ਤਾਜ਼ਾ ਖ਼ਬਰਾਂ
Free
ਮਨਪ੍ਰੀਤ ਸਿੰਘ ਇਯਾਲੀ ਗ੍ਰਿਫ਼ਤਾਰ
ਜਗਰਾਉਂ (ਲੁਧਿਆਣਾ), 14 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਮਾਨਸਾ ਜਾ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪੁਲਿਸ ਨੇ ਹਲਵਾਰਾ ਤੋ ਹਿਰਾਸਤ ਵਿਚ ਲੈ ਲਿਆ।
ਅਜੀਤ ਡੈਸਕ
14-10-2026