ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਹੋਏ ਸੂਬਾ ਪੱਧਰੀ ਸਮਾਗਮ 'ਚ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਬੀਤੇ ਕਾਰਜਕਾਲ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ, ਉੱਥੇ ਹੀ ਉਨ੍ਹਾਂ ਕਿਹਾ ਕਿ ਵੱਡੀ ਪੱਧਰ 'ਤੇ ਸੂਬੇ 'ਚ ਹੋਏ ਵਿਕਾਸ ਕਾਰਜਾਂ ਦੇ ਚੱਲਦਿਆਂ ਸੂਬਾ ਵਾਸੀ ਇਸ ਵਾਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਰੈਲੀ 'ਚ ਵਿਸ਼ੇਸ਼ ਤੌਰ 'ਤੇ ਮੈਂਬਰ ਲੋਕ ਸਭਾ ਡਾ: ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ: ਇਸ਼ਾਂਕ ਕੁਮਾਰ ਚੱਬੇਵਾਲ ਸਮੇਤ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂਆਂ ਨੇ ਸ਼ਮੂਲੀਅਤ ਕੀਤੀ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਵਲੋਂ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਕੀਤੇ ਸਮਰਪਿਤ
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਹੋਏ ਸੂਬਾ ਪੱਧਰੀ ਸਮਾਗਮ 'ਚ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ।
ਅਜੀਤ ਡੈਸਕ
14-10-2026