14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਜਪਾ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਿੰਘਪੁਰਾ ਚੌਕ ਵਿਖੇ ਰੋਸ ਪ੍ਰਦਰਸ਼ਨ

ਜ਼ੀਰਕਪੁਰ (ਮੁਹਾਲੀ), 14 ਅਕਤੂਬਰ, (ਹੈਪੀ ਪੰਡਵਾਲਾ) - ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਵਲੋਂ ਅੱਜ

ਅਜੀਤ ਡੈਸਕ 14-10-2026

ਜ਼ੀਰਕਪੁਰ (ਮੁਹਾਲੀ), 14 ਅਕਤੂਬਰ, (ਹੈਪੀ ਪੰਡਵਾਲਾ) - ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਵਲੋਂ ਅੱਜ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਿੰਘਪੁਰਾ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ।
ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਉਠਾਏ। ਪ੍ਰਦਰਸ਼ਨ 'ਚ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ, ਜਨਰਲ ਸਕੱਤਰ ਪਰਮਿੰਦਰ ਬਰਾੜ, ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਸੂਬਾ ਵਾਈਸ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ, ਸੰਜੀਵ ਖੰਨਾ, ਐੱਸ. ਐੱਮ. ਐੱਸ. ਸੰਧੂ, ਬੰਨੀ ਸੰਧੂ ਅਤੇ ਜ਼ਿਲ੍ਹਾ ਓ.ਬੀ.ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਸਮੇਤ ਹੋਰ ਆਗੂ ਤੇ ਵਰਕਰ ਸ਼ਾਮਿਲ ਹੋਏ।
ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣ ਰਹੀ ਹੈ ਅਤੇ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਵਿਚ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਆਗੂਆਂ ਨੇ ਲੰਘੇ ਕੱਲ੍ਹ ਮਾਨਸਾ 'ਚ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੂੰ ਲੈ ਕੇ ਰੋਸ ਪ੍ਰਗਟਾਇਆ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਹਰਦੀਪ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਦਾ ਰਾਜ ਕਾਇਮ ਕਰਨਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਹੀ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਸੁਭਾਵਿਕ ਹਨ।
ਉਨ੍ਹਾਂ ਮੰਗ ਕੀਤੀ ਕਿ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਵਿਰੁੱਧ ਠੋਸ ਕਦਮ ਚੁੱਕੇ ਜਾਣ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਭਾਜਪਾ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਨੂੰ ਘੇਰਦੀ ਰਹੇਗੀ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਹਰਖੋਵਾਲ ਵਿਖੇ ਨਵੇਂ 'ਆਮ ਆਦਮੀ ਕਲੀਨਿਕ' ਦਾ ਕੀਤਾ ਉਦਘਾਟਨ ਅਗਲੀ ਖ਼ਬਰ 15 ਅਕਤੂਬਰ ਦੇ ਬੰਦ ਨੂੰ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਭਰਵਾਂ ਸਮਰਥਨ