14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਹੀਨਿਆਂ ’ਚ ਨਸ਼ਾ ਤਸਕਰ ਨੂੰ ਫਾਂਸੀ ਦਿੱਤੀ ਜਾਵੇ - ਪਰਵਿੰਦਰ ਸਿੰਘ ਝੋਟਾ ਦੇ ਪਿਤਾ

ਮਾਨਸਾ, 14 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਬਰਨਾਲਾ-ਸਿਰਸਾ ਮੁੱਖ ਸੜਕ ਮਾਨਸਾ ਤਿੰਨਕੋਨੀ...

ਅਜੀਤ ਡੈਸਕ 14-10-2026

ਮਾਨਸਾ, 14 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਬਰਨਾਲਾ-ਸਿਰਸਾ ਮੁੱਖ ਸੜਕ ਮਾਨਸਾ ਤਿੰਨਕੋਨੀ ’ਤੇ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਾਸਟ ਟਰੈਕ ਅਦਾਲਤ ਚਲਾ ਕੇ 6 ਮਹੀਨਿਆਂ ਦੇ ਵਿਚ-ਵਿਚ ਨਸ਼ਾ ਤਸਕਰ ਅਸ਼ਵਨੀ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਸ ਦੇ ਸਹਿਯੋਗੀਆਂ ਅਤੇ ਉਸ ਦੀ ਸਰਪ੍ਰਸਤੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਭੀਮ ਸਿੰਘ ਨੇ ਭਾਵੁਕ ਅਪੀਲ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗ਼ੁੱਸੇ ਨੂੰ ਕਾਬੂ ’ਚ ਰੱਖਣ ਅਤੇ ਕੋਈ ਵੀ ਹਿੰਸਕ ਕਾਰਵਾਈ ਨਾ ਕਰਨ, ਕਿਉਂਕਿ ਅਜਿਹਾ ਕਰਨ ਨਾਲ ਪੁਲਿਸ ਤੇ ਸਰਕਾਰ ਨੂੰ ਉਨ੍ਹਾਂ ਖ਼ਿਲਾਫ਼ ਬੋਲਣ ਦਾ ਮੌਕਾ ਮਿਲੇਗਾ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਭਲਕੇ ਪੰਜਾਬ ਬੰਦ ਦੇ ਸੱਦੇ ਦਾ ਕੀਤਾ ਸਮਰਥਨ - ਡਾ. ਦਲਜੀਤ ਸਿੰਘ ਚੀਮਾ ਅਗਲੀ ਖ਼ਬਰ ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਵਿਰੁੱਧ ਭਾਜਪਾ ਦਾ ਪ੍ਰਦਰਸ਼ਨ