15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 503 ਏ ਨੈਸ਼ਨਲ ਹਾਈਵੇ ਮੁਕੰਮਲ ਬੰਦ

ਘੁਮਾਣ 15 ਅਕਤੂਬਰ (ਬਮਰਾਹ) - ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਅੱਡਾ ਚੌਂਕ ਘੁਮਾਣ ਵਿਖੇ 503ਏ ਨੈਸ਼ਨਲ ਹਾਈਵੇ ਨੂੰ ਜਥੇਬੰਦੀਆਂ ਵੱਲੋਂ ਮੁਕੰਮਲ ਤੌਰ ਤੇ ਬੰਦ ਕਰ ਦਿੱਤਾ ਗਿਆ ।

ਅਜੀਤ ਡੈਸਕ 15-10-2026

ਘੁਮਾਣ 15 ਅਕਤੂਬਰ (ਬਮਰਾਹ) - ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਅੱਡਾ ਚੌਂਕ ਘੁਮਾਣ ਵਿਖੇ 503ਏ ਨੈਸ਼ਨਲ ਹਾਈਵੇ ਨੂੰ ਜਥੇਬੰਦੀਆਂ ਵੱਲੋਂ ਮੁਕੰਮਲ ਤੌਰ ਤੇ ਬੰਦ ਕਰ ਦਿੱਤਾ ਗਿਆ ।ਇਸ ਦੇ ਨਾਲ ਹੀ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਕੇ ਪੰਜਾਬ ਬੰਦ ਨੂੰ ਪੂਰਨ ਰੂਪ ਵਿੱਚ ਸਮਰਥਨ ਦਿੱਤਾ ਗਿਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਾ ਸਲਾਹਕਾਰ ਬਲਵਿੰਦਰ ਸਿੰਘ ਮੀਕੇ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਲਾਹਕਾਰ ਪੰਜਾਬ ਸਾਹਿਬ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਬੰਦ ਨੂੰ ਸਮਰਥਨ ਦੇਣ ਲਈ ਜਿੱਥੇ ਕਸਬਾ ਘੁਮਾਣ ਅਤੇ ਆਸ ਪਾਸ ਦੇ ਇਲਾਕੇ ਮੁਕੰਮਲ ਤੌਰ ਤੇ ਬੰਦ ਰੱਖੇ ਗਏ ਹਨ ਉੱਥੇ ਨਾਲ ਹੀ ਨੈਸ਼ਨਲ ਹਾਈਵੇ ਅਤੇ ਹੋਰ ਵੱਖ-ਵੱਖ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਅਤੇ ਹੋਰ ਅਦਾਰਿਆਂ ਦੇ ਨਾਲ ਨਾਲ ਦੁਕਾਨਦਾਰਾਂ ਤੇ ਵਪਾਰੀਆਂ ਵੱਲੋਂ ਵੀ ਇਸ ਬੰਦ ਨੂੰ ਭਰਪੂਰ ਸਮਰਥਨ ਦਿੱਤਾ ਗਿਆ ਹੈ। ਭਾਰੀ ਮੀਹ ਵਿੱਚ ਵੀ ਜਥੇਬੰਦੀਆਂ ਦੇ ਆਗੂ ਬੰਦ ਨੂੰ ਸਫਲ ਬਣਾਉਣ ਲਈ ਡਟੇ ਹੋਏ ਹਨ।

ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਚ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਬੰਦ ਤੋਂ ਪਹਿਲਾਂ ਕਿਸਾਨ ਆਗੂ ਘਰ ਵਿੱਚ ਨਜ਼ਰਬੰਦ