ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅਜਨਾਲਾ ਵਿੱਚ ਵੀ ਸਮਰਥਨ ਮਿਲਿਆ। ਬੰਦ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹਿਰ ਵਿੱਚ ਬੈਂਕਾਂ ਅਤੇ ਸਲੂਨਾਂ ਨੂੰ ਬੰਦ ਕਰਵਾਇਆ ਗਿਆ। ਇਸ ਦੌਰਾਨ ਚਰਨਜੀਤ ਸਿੰਘ ਗਾਲਬ ਅਤੇ ਹੋਰ ਆਗੂਆਂ ਨੇ ਬੰਦ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ I ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਗਈ। ਡੀ.ਐੱਸ.ਪੀ. ਧਰਮਿੰਦਰ ਕਲਿਆਣ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮ ਮੁਸ਼ਤੈਦ ਰਹੇ, ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ। ਇਸ ਮੌਕੇ ਡੀ.ਐੱਸ.ਪੀ. ਧਰਮਿੰਦਰ ਕਲਿਆਣ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਨੇ ਲੋਕਾਂ ਨੂੰ ਅਮਨ-ਸ਼ਾਂਤੀ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ। ਪੰਜਾਬ ਬੰਦ ਦੇ ਸੱਦੇ ਦੌਰਾਨ ਅਜਨਾਲਾ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ I
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦਾ ਅਜਨਾਲਾ ’ਚ ਅਸਰ, ਜਥੇਬੰਦੀਆਂ ਨੇ ਬੈਂਕ ਤੇ ਸਲੂਨ ਕਰਵਾਏ ਬੰਦ, ਪੁਲਿਸ ਅਲਰਟ
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅਜਨਾਲਾ ਵਿੱਚ ਵੀ ਸਮਰਥਨ ਮਿਲਿਆ। ਬੰਦ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹਿਰ ਵਿੱਚ ਬੈਂਕਾਂ ਅਤੇ ਸਲੂਨਾਂ ਨੂੰ ਬੰਦ ਕਰਵਾਇਆ ਗਿਆ। ਇਸ ਦੌਰਾਨ ਚਰਨਜੀਤ ਸਿੰਘ ਗਾਲਬ ਅਤੇ ਹੋਰ ਆਗੂਆਂ ਨੇ ਬੰਦ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ I
ਅਜੀਤ ਡੈਸਕ
15-10-2026