15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਡਾ ਕੋਹਾਲੀ ਵਿਖੇ ਸ਼ਾਂਤਮਈ ਧਰਨਾ

ਰਾਮ ਤੀਰਥ, 15 ਅਕਤੂਬਰ (ਧਰਵਿੰਦਰ ਸਿੰਘ ਔਲਖ) -ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਹਨ। ਇਸੇ ਸੱਦੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਦੀ ਅਗਵਾਈ ਹੇਠ ਅੱਡਾ ਕੋਹਾਲੀ ਵਿਖੇ ਸ਼ਾਂਤਮਈ ਧਰਨਾ ਦਿੱਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਦਿਲਬਾਗ ਸਿੰਘ ਕੋਹਾਲੀ ਨੇ ਕਿਹਾ ਕਿ ਸਰਕਾਰਾਂ ਲਗਾਤਾਰ ਪੰਜਾਬ ਨੂੰ ਲੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਇਸ ਲਈ ਪੰਜਾਬ ਵਾਸੀਆਂ ਨੂੰ ਜਾਗਰੂਕ ਹੋ ਕੇ ਆਪਣੇ ਹੱਕਾਂ ਲਈ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ 92 ਵਿਧਾਇਕ ਕਰੋੜਪਤੀ ਬਣ ਗਏ ਹਨ, ਜਦਕਿ ਦੂਜੇ ਪਾਸੇ ਪੰਜਾਬ ਦੀ ਆਰਥਿਕ ਹਾਲਤ ਨੂੰ ਕੰਗਾਲੀ ਵੱਲ ਧੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਰਾਹੀਂ ਤਬਾਹ ਕੀਤਾ ਜਾ ਰਿਹਾ ਹੈ ਅਤੇ ਇਸ ਗੰਭੀਰ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਅਜੀਤ ਡੈਸਕ 15-10-2026

ਇਸ ਸਮੇਂ ਬਾਬਾ ਜਸਬੀਰ ਸਿੰਘ ਕੋਹਾਲੀ, ਪਰਮਜੀਤ ਸਿੰਘ ਰੰਗੇਵਾਲੀਆ ਅਤੇ ਲਖਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਉਨ੍ਹਾਂ ਦੇ ਦੋਸ਼ਾਂ ਅਨੁਸਾਰ ਸਰਕਾਰਾਂ ਅਤੇ ਪੁਲਿਸ ਦੀ ਕਥਿਤ ਸ਼ਹਿ ਕਾਰਨ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨਾ ਪਵੇਗਾ। ਆਗੂਆਂ ਨੇ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਵੱਲੋਂ ਕਥਿਤ ਤੌਰ ’ਤੇ ਹਿੰਸਕ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਵੀ ਕਥਿਤ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਾਂ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਧਰਨੇ ਦੌਰਾਨ ਸੁਖਦੇਵ ਸਿੰਘ, ਮਲਕੀਤ ਸਿੰਘ ਪਹਿਲਵਾਨ, ਕਸ਼ਮੀਰ ਸਿੰਘ ਖਰਾਦੀਆਂ, ਹਰਭਜਨ ਸਿੰਘ ਢੋਲਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਇਸ ਦੌਰਾਨ ਐੱਸ.ਪੀ. ਰਮਨਦੀਪ ਸਿੰਘ ਅਤੇ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਦੁਕਾਨਦਾਰਾਂ ਨੂੰ ਜ਼ਬਰਦਸਤੀ ਦੁਕਾਨਾਂ ਬੰਦ ਕਰਨ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਧਰਨਾ ਸ਼ਾਂਤਮਈ ਢੰਗ ਨਾਲ ਜਾਰੀ ਰੱਖਿਆ ਜਾਵੇ।

ਪਿਛਲੀ ਖ਼ਬਰ ਬਲਾਚੌਰ ਮੁਕੰਮਲ ਬੰਦ ਰਿਹਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਡੇਰਾਬੱਸੀ ਦੇ ਬਾਜ਼ਾਰ ਕਰਵਾਏ ਬੰਦ, ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ