ਜਗਰਾਉੰ ( ਲੁਧਿਆਣਾ ) 15 ਅਕਤੂਬਰ ( ਕੁਲਦੀਪ ਸਿੰਘ ਲੋਹਟ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਜਗਰਾਉਂ-ਰਾਏਕੋਟ ਰੋਡ ’ਤੇ ਸਥਿਤ ਪਿੰਡ ਰੂਮੀ ਨੂੰ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਅਤੇ ਰੋਸ ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਧਰਨਾ ਲਾ ਕੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮਾਰਗ ਜਾਮ ਕੀਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸੜਕ ਜਾਮ ਹੋਣ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਐੱਸ.ਐੱਚ.ਓ. ਸੁਖਵਿੰਦਰ ਸਿੰਘ ਦਿਓਲ ਅਤੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਮੌਕੇ ’ਤੇ ਪਹੁੰਚੇ। ਉਨ੍ਹਾਂ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਬੰਦ ਦੇ ਸੱਦੇ ਦਾ ਮਕਸਦ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣਾ ਸੀ, ਪਰ ਮੁੱਖ ਮਾਰਗ ਬੰਦ ਕਰਨ ਸਬੰਧੀ ਕੋਈ ਸੱਦਾ ਨਹੀਂ ਦਿੱਤਾ ਗਿਆ ਸੀ।
ਤਾਜ਼ਾ ਖ਼ਬਰਾਂ
Free
ਪੁਲਿਸ ਨੇ ਖੁੱਲ੍ਹਵਾਇਆ ਬੰਦ ਜਗਰਾਉੰ -ਰਾਏਕੋਟ ਰੋਡ
ਜਗਰਾਉੰ ( ਲੁਧਿਆਣਾ ) 15 ਅਕਤੂਬਰ ( ਕੁਲਦੀਪ ਸਿੰਘ ਲੋਹਟ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਜਗਰਾਉਂ-ਰਾਏਕੋਟ ਰੋਡ ’ਤੇ ਸਥਿਤ ਪਿੰਡ ਰੂਮੀ ਨੂੰ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ।
ਅਜੀਤ ਡੈਸਕ
15-10-2026