ਕੱਥੂਨੰਗਲ 15 ਅਕਤੂਬਰ ( ਦਲਵਿੰਦਰ ਸਿੰਘ ਰੰਧਾਵਾ)- ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਕਸਬਾ ਕੱਥੂਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਕਾਰਨ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਸੜਕਾਂ ਉੱਪਰ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਘੱਟ ਰਹੀ।
ਇਸ ਦੌਰਾਨ ਸਰਕਾਰੀ ਅਤੇ ਨਿੱਜੀ ਸਕੂਲ ਵੀ ਬੰਦ ਰਹੇ। ਬੰਦ ਦਾ ਅਸਰ ਵਪਾਰਕ ਅਦਾਰਿਆਂ ਅਤੇ ਆਮ ਜਨਜੀਵਨ ਉੱਪਰ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਮਜੀਠਾ ਭਾਈ ਨਾਥਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਸਬਾ ਕੱਥੂ ਨੰਗਲ ਵਿਖੇ ਪੈਦਲ ਮਾਰਚ ਕੱਢਿਆ ਗਿਆ ਅਤੇ ਜਿਹੜੀਆਂ ਇੱਕ ਦੁਕਾਨਾਂ ਖੁੱਲੀਆਂ ਸਨ ਉਹਨਾਂ ਨੂੰ ਵੀ ਪੂਰਨ ਤੌਰ ਤੇ ਬੰਦ ਕਰਵਾਇਆ ਗਿਆ