ਘੁਮਾਣ, (ਗੁਰਦਾਸਪੁਰ), 16 ਅਕਤੂਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਪੇਰੋਸ਼ਾਹ ਦੇ ਸ਼ਮਸ਼ਾਨ ਘਾਟ ਵਿਚੋਂ ਇਕ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਮਸ਼ਾਨ ਘਾਟ, ਜੋ ਕਿ ਸੜਕ ਦੇ ਉੱਪਰ ਹੈ। ਆਉਂਦੇ ਜਾਂਦੇ ਲੋਕਾਂ ਨੇ ਦੇਖਿਆ ਕਿ ਬਦਬੂ ਬਹੁਤ ਜ਼ਿਆਦਾ ਆ ਰਹੀ ਹੈ, ਜਦ ਦੇਖਿਆ ਤਾਂ ਇਕ ਨੌਜਵਾਨ ਦੀ ਲਾਸ਼ ਪਈ ਹੋਈ ਸੀ ਅਤੇ ਉਸ ਦੇ ਸੱਜੀ ਬਾਂਹ ਦੇ ਨੇੜੇ ਇਕ ਨਸ਼ੇ ਵਾਲਾ ਟੀਕਾ ਪਿਆ ਹੋਇਆ ਸੀ । ਲੋਕਾਂ ਨੇ ਦੱਸਿਆ ਕਿ ਨੌਜਵਾਨ ਦੇ ਮੂੰਹ ’ਤੇ ਕਾਫ਼ੀ ਜ਼ਖ਼ਮ ਹੋਏ ਸਨ ਅਤੇ ਬਾਂਹ ਵੀ ਗਲੀ ਹੋਈ ਸੀ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਦਾ ਕਤਲ ਹੋਇਆ ਹੈ ਅਤੇ ਕਤਲ ਕਰਨ ਵਾਲੇ ਲੋਕ ਇਸ ਨੂੰ ਇੱਥੇ ਸੁੱਟ ਗਏ ਕਿਉਂਕਿ ਜਿਸ ਹਿਸਾਬ ਨਾਲ ਬਦਬੂ ਆ ਰਹੀ ਹੈ, ਇੰਝ ਲੱਗਦਾ ਹੈ ਜਿਵੇਂ ਦੋ ਤਿੰਨ ਦਿਨ ਪੁਰਾਣਾ ਕਤਲ ਹੋਇਆ ਹੋਵੇ । ਮੌਕੇ ’ਤੇ ਪਹੁੰਚੇ ਥਾਣਾ ਘੁਮਾਣ ਦੇ ਤਫਤੀਸ਼ੀ ਅਧਿਕਾਰੀ ਏ. ਐਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਨਵਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਲਿੱਦੜ ਨੇੜੇ ਰਈਆ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਕਿ ਪੈਰੋ ਸ਼ਾਹ ਭੱਠੇ ’ਤੇ ਕੰਮ ਕਰਦਾ ਹੈ । ਉਨ੍ਹਾਂ ਕਿਹਾ ਕਿ ਇਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਸ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਸ਼ਮਸ਼ਾਨ ਘਾਟ ਤੋਂ ਭੇਦ ਭਰੇ ਹਾਲਾਤ ’ਚ ਲਾਸ਼ ਬਰਾਮਦ
ਘੁਮਾਣ, (ਗੁਰਦਾਸਪੁਰ), 16 ਅਕਤੂਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਪੇਰੋਸ਼ਾਹ ਦੇ ਸ਼ਮਸ਼ਾਨ ਘਾਟ ਵਿਚੋਂ ਇਕ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਮਸ਼ਾਨ ਘਾਟ, ਜੋ ਕਿ ਸੜਕ ਦੇ ਉੱਪਰ ਹੈ।
ਅਜੀਤ ਡੈਸਕ
16-10-2026