16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਬਠਿੰਡਾ ਪੁੱਜੇ ਸਚਿਨ ਪਾਇਲਟ, ਹਰਜਿੰਦਰ ਮੇਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

​ਬਠਿੰਡਾ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਕਾਂਗਰਸ ਪਾਰਟੀ ਦੇ ਰਾਜਸੀ ਮਾਮਲਿਆਂ ਦੇ ਇੰਚਾਰਜ ਸਚਿਨ...

ਅਜੀਤ ਡੈਸਕ 16-10-2026

​ਬਠਿੰਡਾ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਕਾਂਗਰਸ ਪਾਰਟੀ ਦੇ ਰਾਜਸੀ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇਰ ਸ਼ਾਮ ਬਠਿੰਡਾ ਪੁੱਜੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਸਹਿ ਇੰਚਾਰਜ ਰਵਿੰਦਰ ਡਾਲਵੀ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਗੁਰਪ੍ਰੀਤ ਕਾਂਗੜ, ਜੀਤਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਕੇ.ਕੇ ਅਗਰਵਾਲ, ਟਹਿਲ ਸਿੰਘ ਸੰਧੂ, ਪਵਨ ਮਾਨੀ ਵੀ ਮੌਜੂਦ ਸਨ।

ਇੱਥੇ ਉਨ੍ਹਾਂ ਨੇ ਸਾਲ 2023 ਵਿਚ ਫਿਰੌਤੀ ਲਈ ਗੈਂਗਸਟਰਾਂ ਵਲੋਂ ਕਤਲ ਕੀਤੇ ਗਏ ਮਰਹੂਮ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਦਾ ਬਠਿੰਡਾ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ।

ਪਿਛਲੀ ਖ਼ਬਰ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜ਼ਿੰਬਾਬਵੇ ਨੂੰ ਚਾਰ ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਕਾਲੀ ਹੁੱਡੀ’ ਰਿਲੀਜ਼