ਡੇਰਾ ਬਾਬਾ ਨਾਨਕ, 17 ਅਕਤੂਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ਼. ਵਲੋਂ ਤਲਾਸ਼ੀ ਦੌਰਾਨ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਵਿਖੇ ਕਿਸਾਨ ਦੇ ਖੇਤਾਂ ਵਿਚੋਂ 3 ਕਿਲੋ ਹੈਰੋਇਨ ਤੇ 1 ਕਿਲੋ ਦੇ ਕਰੀਬ ਅਫ਼ੀਮ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਇਆ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਹੈਰੋਇਨ ਅਤੇ ਅਫੀਮ ਦੀ ਖੇਪ ਪਾਕਿਸਤਾਨ ਵਲੋਂ ਡਰੋਨ ਰਾਹੀਂ ਭਾਰਤ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਇਲਾਕੇ ਅੰਦਰ ਬੀ.ਐਸ.ਐਫ. ਅਤੇ ਪੁਲਿਸ ਵਲੋਂ ਤਲਾਸ਼ੀ ਅਭਿਆਨ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ਼. ਵਲੋਂ 3 ਕਿਲੋ ਹੈਰੋਇਨ ਤੇ ਇਕ ਕਿਲੋ ਅਫ਼ੀਮ ਬਰਾਮਦ
ਡੇਰਾ ਬਾਬਾ ਨਾਨਕ, 17 ਅਕਤੂਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ਼. ਵਲੋਂ ਤਲਾਸ਼ੀ ਦੌਰਾਨ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਵਿਖੇ ਕਿਸਾਨ ਦੇ ਖੇਤਾਂ ਵਿਚੋਂ 3 ਕਿਲੋ ਹੈਰੋਇਨ ਤੇ 1 ਕਿਲੋ ਦੇ ਕਰੀਬ ਅਫ਼ੀਮ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
17-10-2026