17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦਾਸਪੁਰ ਡੀ.ਸੀ. ਦਫ਼ਤਰ ’ਤੇ ਗ੍ਰਨੇਡ ਹਮਲਾ ਹੋਣ ਦਾ ਦਾਅਵਾ

ਗੁਰਦਾਸਪੁਰ, 17 ਅਕਤੂਬਰ (ਰੋਹਿਤ ਗੁਪਤਾ)- ਗੁਰਦਾਸਪੁਰ ਦੇ ਅਧਿਕਾਰਤ ਕੰਪਲੈਕਸ ਵਿਚ ਸਥਿਤ ਡੀ.ਸੀ. ਦਫ਼ਤਰ ’ਤੇ ਗ੍ਰਨੇਡ ਹਮਲੇ ਦੀ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਅਧਿਕਾਰੀ ਇਹ ਗੱਲ ਮੰਨਣ ਨੂੰ ਤਿਆਰ ਨਹੀਂ ਹਨ ਕਿ ਕਿਸੇ ਵੀ ਤਰ੍ਹਾਂ ਦਾ ਹਮਲਾ ਡੀ.ਸੀ. ਦਫ਼ਤਰ ਵਿਖੇ ਹੋਇਆ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਕੀਤੀ ਗਈ ਹੈ

ਅਜੀਤ ਡੈਸਕ 17-10-2026

ਗੁਰਦਾਸਪੁਰ, 17 ਅਕਤੂਬਰ (ਰੋਹਿਤ ਗੁਪਤਾ)- ਗੁਰਦਾਸਪੁਰ ਦੇ ਅਧਿਕਾਰਤ ਕੰਪਲੈਕਸ ਵਿਚ ਸਥਿਤ ਡੀ.ਸੀ. ਦਫ਼ਤਰ ’ਤੇ ਗ੍ਰਨੇਡ ਹਮਲੇ ਦੀ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਅਧਿਕਾਰੀ ਇਹ ਗੱਲ ਮੰਨਣ ਨੂੰ ਤਿਆਰ ਨਹੀਂ ਹਨ ਕਿ ਕਿਸੇ ਵੀ ਤਰ੍ਹਾਂ ਦਾ ਹਮਲਾ ਡੀ.ਸੀ. ਦਫ਼ਤਰ ਵਿਖੇ ਹੋਇਆ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਕੀਤੀ ਗਈ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ’ਤੇ 16 ਅਕਤੂਬਰ ਦੀ ਰਾਤ ਗ੍ਰਨੇਡ ਹਮਲਾ ਕੀਤਾ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਮਲਾ ਕੁਝ ਸਮਾਂ ਪਹਿਲਾਂ ਪੁਲਿਸ ਚੌਂਕੀਆਂ ਤੇ ਪੁਲਿਸ ਥਾਣਿਆਂ ਤੇ ਹੋਏ ਗ੍ਰਨੇਡ ਹਮਲਿਆਂ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਸ਼ਾਨ ਜੋੜੀਆਂ ਅਤੇ ਆਦੇਸ਼ ਜਮਾਰੇ ਵਲੋਂ ਕਰਵਾਇਆ ਗਿਆ ਹੈ। ਹਾਲਾਂਕਿ ਵੀਡੀਓ ਵਿਚ ਵੀ ਅਜਿਹਾ ਕੋਈ ਸੰਕੇਤ ਨਹੀਂ ਮਿਲ ਰਿਹਾ ਹੈ ਕਿ ਜਿੱਥੋਂ ਦੀ ਇਹ ਵੀਡੀਓ ਬਣੀ ਹੈ, ਉਹ ਡੀ.ਸੀ. ਦਫਤਰ ਗੁਰਦਾਸਪੁਰ ਹੀ ਹੈ ਅਤੇ ਨਾ ਹੀ ਕੋਈ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਕਰ ਰਿਹਾ ਹੈ ਕਿ ਗੁਰਦਾਸਪੁਰ ਦੇ ਅਧਿਕਾਰਤ ਕੰਪਲੈਕਸ ਵਿਚ ਅਜਿਹਾ ਕੋਈ ਹਮਲਾ ਹੋਇਆ ਹੈ। ਹਾਲਾਂਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਮੁਸਤੈਦ ਹੋ ਗਿਆ ਹੈ ਅਤੇ ਬੰਬ ਨਿਰੋਧਕ ਦਸਤੇ ਅਤੇ ਡੋਗ ਸਕੂਐਡ ਨਾਲ ਪੂਰੇ ਕੰਪਲੈਕਸ ਦੀ ਜਾਂਚ ਕੀਤੀ ਗਈ ਹੈ।

ਪਿਛਲੀ ਖ਼ਬਰ ਨਸ਼ਾ ਤਸਕਰ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੰਸ ਰੱਦ ਅਗਲੀ ਖ਼ਬਰ 9 ਦਸੰਬਰ ਨੂੰ ਚੰਡੀਗੜ੍ਹ ’ਚ ਲਗਾਵਾਂਗੇ ਪੱਕਾ ਮੋਰਚਾ- ਸਰਵਣ ਸਿੰਘ ਪੰਧੇਰ