17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਫੌਜ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਕੀਤੇ ਢੇਰ

ਸ੍ਰੀਨਗਰ, 17 ਅਕਤੂਬਰ- ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਅੱਜ ਸਵੇਰੇ ਕੰਟਰੋਲ ਰੇਖਾ (LoC) ਨੇੜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਅਧਿਕਾਰੀਆਂ ਦੇ ਅਨੁਸਾਰ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ।

ਅਜੀਤ ਡੈਸਕ 17-10-2026

ਸ੍ਰੀਨਗਰ, 17 ਅਕਤੂਬਰ- ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਅੱਜ ਸਵੇਰੇ ਕੰਟਰੋਲ ਰੇਖਾ (LoC) ਨੇੜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਅਧਿਕਾਰੀਆਂ ਦੇ ਅਨੁਸਾਰ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ। ਇਸ ਘਟਨਾ ਨੂੰ ਸ਼ੁਰੂ ਵਿਚ ਘੁਸਪੈਠ ਦੀ ਕੋਸ਼ਿਸ਼ ਨਾਲ ਜੋੜਿਆ ਗਿਆ ਸੀ, ਪਰ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ ਜਾਂ ਨਹੀਂ।

ਫੌਜ ਦੇ ਅਨੁਸਾਰ ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਲਗਭਗ 3:30 ਵਜੇ ਕੁਪਵਾੜਾ ਦੇ ਕੇਰਨ ਸੈਕਟਰ ਦੇ ਜੁਮਾਗੁੰਡ ਖੇਤਰ ਵਿਚ ਸ਼ੱਕੀ ਗਤੀਵਿਧੀਆਂ ਵੇਖੀਆਂ। ਇਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਪਿਛਲੀ ਖ਼ਬਰ ਈ.ਡੀ. ਨੇ ਹਿਰਾਸਤ ’ਚ ਲਿਆ ਅਮਰਦੀਪ ਸਿੰਘ ਗਰੇਵਾਲ ਅਗਲੀ ਖ਼ਬਰ ਸਿਵਲ ਹਸਪਤਾਲ ਮਾਨਸਾ ਪੁੱਜੇ ਵਿਧਾਇਕ ਡਾ. ਸਿੰਗਲਾ ਖ਼ਿਲਾਫ਼ ਨਾਅਰੇਬਾਜ਼ੀ