17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਈ.ਡੀ. ਨੇ ਹਿਰਾਸਤ ’ਚ ਲਿਆ ਅਮਰਦੀਪ ਸਿੰਘ ਗਰੇਵਾਲ

ਚੰਡੀਗੜ੍ਹ, 17 ਅਕਤੂਬਰ (ਕਪਿਲ ਵਧਵਾ)- ਇਨਫੋਰਸਮੈਂਟ ਡਾਇਰੈਕਟਰ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿਚ ਲਿਆ ਹੈ।

ਅਜੀਤ ਡੈਸਕ 17-10-2026

ਚੰਡੀਗੜ੍ਹ, 17 ਅਕਤੂਬਰ (ਕਪਿਲ ਵਧਵਾ)- ਇਨਫੋਰਸਮੈਂਟ ਡਾਇਰੈਕਟਰ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿਚ ਲਿਆ ਹੈ। ਇਹ ਕਾਰਵਾਈ ਈ.ਡੀ. ਵਲੋਂ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਉਹਨਾਂ ਦੀ ਭੈਣ ਦੇ ਪਤੀ ਅਮਰਦੀਪ ਸਿੰਘ ਗਰੇਵਾਲ ਉੱਥੇ ਕਥਿਤ ਤੌਰ ’ਤੇ ਲੱਗੇ 5 ਕਰੋੜ ਰੁਪਏ ਦੀ ਰਿਸ਼ਵਤਖੋਰੀ ਦੇ ਸੰਬੰਧ ਵਿਚ ਕੀਤੀ ਗਈ ਦੱਸੀ ਜਾ ਰਹੀ ਹੈ। ਦੋਸ਼ ਹੈ ਕਿ ਗੁਰੀ ਚਹਿਲ ਨਾਮ ਦੇ ਸੋਸ਼ਲ ਮੀਡੀਆ ਇੰਫਲੂਐਂਸਰ ਨੂੰ ਜਬਰ ਜਨਾਹ ਦੇ ਕੇਸ ਵਿਚੋਂ ਰਾਹਤ ਦੇਣ ਲਈ ਕਥਿਤ ਤੌਰ ਤੇ 5 ਕਰੋੜ ਰੁਪਏ ਦੀ ਰਿਸ਼ਵਤਖੋਰੀ ਕੀਤੀ ਗਈ ਹੈ।

ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਖਬਰ ਕਿ ਹਿਰਾਸਤ ਵਿਚ ਲੈਣ ਉਪਰੰਤ ਈ.ਡੀ. ਦੇ ਅਧਿਕਾਰੀਆਂ ਵਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮੁੱਖ ਦਫ਼ਤਰ ਵਿਖੇ ਲਜਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਈ.ਡੀ. ਨੇ ਅਮਰਦੀਪ ਸਿੰਘ ਗਰੇਵਾਲ ਨੂੰ 12 ਅਕਤੂਬਰ ਨੂੰ ਦਿੱਲੀ ਵਿਖੇ ਪੇਸ਼ ਹੋਣ ਲਈ ਸੰਮਨ ਭੇਜੇ ਸਨ।

ਪਿਛਲੀ ਖ਼ਬਰ ਪਰਵਿੰਦਰ ਝੋਟਾ ਹੱਤਿਆਕਾਂਡ- ਧਰਨਾ 5ਵੇਂ ਦਿਨ ਵੀ ਜਾਰੀ, ਹਜ਼ਾਰਾਂ ਲੋਕ ਪਹੁੰਚੇ ਅਗਲੀ ਖ਼ਬਰ ਫੌਜ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਕੀਤੇ ਢੇਰ