ਦਿੱਲੀ, 17 ਅਕਤੂਬਰ- ਕਥਿਤ ਰਿਸ਼ਵਤ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵਲੋਂ ਅਮਰਦੀਪ ਸਿੰਘ ਗਰੇਵਾਲ ਤੋਂ ਅਗਲੇ ਹਫ਼ਤੇ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ, ਸ਼ਨੀਵਾਰ, 17 ਅਕਤੂਬਰ ਨੂੰ ਗਰੇਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ’ਤੇ ਹਿਰਾਸਤ ਵਿਚ ਲਿਆ ਗਿਆ ਸੀ। ਹਾਲਾਂਕਿ, ਮੁੱਢਲੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਸਮੇਂ ਛੱਡ ਦਿੱਤਾ ਗਿਆ।
ਸੂਤਰਾਂ ਮੁਤਾਬਕ, ਈ.ਡੀ. (ED) ਨੇ ਹੁਣ ਗਰੇਵਾਲ ਨੂੰ ਅਗਲੇ ਹਫ਼ਤੇ ਦਿੱਲੀ ਸਥਿਤ ਆਪਣੇ ਮੁੱਖ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ, ਜਿੱਥੇ ਉਨ੍ਹਾਂ ਤੋਂ ਕਥਿਤ ਰਿਸ਼ਵਤ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।