18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਮਿੰਦਰ ਸਿੰਘ ਝੋਟਾ ਕਤਲ ਮਾਮਲਾ - ਇਨਸਾਫ਼ ਨਾ ਮਿਲਣ ਤੱਕ ਕੇਵਲ ਸਿੰਘ ਢਿੱਲੋਂ ਨੇ ਕਾਲੀ ਪੱਗ ਬੰਨਣੀ ਕੀਤੀ ਸ਼ੁਰੂ

ਚੰਡੀਗੜ੍ਹ, 18 ਅਕਤੂਬਰ - ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਇਨਸਾਫ ਨਾ ਮਿਲਣ ਤੱਕ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ...

ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ - ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਇਨਸਾਫ ਨਾ ਮਿਲਣ ਤੱਕ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਲੀ ਪੱਗ ਬੰਨਣੀ ਸ਼ੁਰੂ ਕੀਤੀ ਹੈ।ਕਾਲੀ ਪੱਗ ਬੰਨ ਕੇ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ।
ਜ਼ਿਕਰਯੋਗ ਹੈ ਕਿ ਕਿ ਸ਼ਨੀਵਾਰ ਨੂੰ ਕੇਵਲ ਸਿੰਘ ਢਿੱਲੋਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਚੱੱਲ ਰਹੇ ਮੋਰਚੇ ਦੇ ਵਿਚ ਸ਼ਾਮਿਲ ਹੋਣ ਗਏ ਸਨ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਤੇ ਕਾਲੇ ਝੰਡਿਆਂ ਨਾਲ ਰੋਸ ਪ੍ਰਗਟ ਕਰਨ ਦੀ ਅਪੀਲ ਕੀਤੀ ਸੀ, ਜਿਸਨੂੰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਸੰਗਤ ਨੇ ਪ੍ਰਵਾਨ ਕੀਤਾ ਸੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਨਸਾਫ ਮਿਲਣ ਤੱਕ ਉਹ ਕਾਲੀ ਪੱਗ ਬੰਨਣਗੇ ਤੇ ਭਾਰਤੀ ਜਨਤਾ ਪਾਰਟੀ ਇਸ ਸੰਘਰਸ਼ ਵਿਚ ਹਰ ਪੱਧਰ 'ਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦਾ ਸਾਥ ਦੇਵੇਗੀ

ਪਿਛਲੀ ਖ਼ਬਰ ਸੀ.ਆਈ.ਐੱਸ.ਐੱਫ. ਆਪਣੇ ਪ੍ਰਸ਼ਾਸਕੀ ਅਤੇ ਸੰਚਾਲਨ ਨਿਯੰਤਰਣ ਢਾਂਚੇ ਦਾ ਕਰ ਰਿਹਾ ਹੈ ਇਕ ਵੱਡਾ ਕਾਰਜਾਤਮਕ ਪੁਨਰਗਠਨ ਅਗਲੀ ਖ਼ਬਰ ਸਰੀ ਸਿਟੀ ਕੌਂਸਲ ਚੋਣਾਂ : ਸਾਬਕਾ ਮੇਅਰ ਡੱਗ ਮੁਕੈਲਮ ਨੇ ਜਿੱਤੀ ਮੇਅਰ ਦੀ ਚੋਣ