ਲੌਂਗੋਵਾਲ (ਸੰਗਰੂਰ), 18 ਅਕਤੂਬਰ (ਸ,ਸ, ਖੰਨਾ, ਵਿਨੋਦ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਦੀ ਯਾਦ ਅਤੇ ਬਵੰਜਾਂ ਸਹੀਦਾਂ ਦੀ ਯਾਦ ਨੂੰ ਸਮਰਪਿਤ ਸਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ 18 ਤੋਂ 20 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਆਰੰਭਤਾ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਕੀਤੀ ਗਈ। ਉਪਰੰਤ ਕੀਰਤਨੀ ਜਥਿਆਂ ਵਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰੀਕ ਸਿੰਘ ਬਰਨਾਲਾ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਸਮਾਗ਼ਮ ਦੀ ਸਮਾਪਤ ਕੀਤਾ ਗਿਆ। ਇਸੇ ਤਰ੍ਹਾਂ 19 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਤਿੰਨ ਵਜੇ ਤੱਕ ਕੀਰਤਨ ਸਮਾਗਮ ਹੋਵੇਗਾ ਅਤੇ ਦੁਸਹਿਰੇ ਵਾਲੇ ਦਿਨ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਗੁਰਮਤਿ ਸਮਾਗਮ ਸ਼ੁਰੂ ਹੋਵੇਗਾ ਇਹ ਤਿੰਨ ਰੋਜ਼ਾ ਸਮਾਗਮ ਦੀ ਸਮਾਪਤੀ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ
ਤਾਜ਼ਾ ਖ਼ਬਰਾਂ
Free
ਗੁਰਦੁਆਰਾ ਸਾਹਿਬ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਤਿੰਨ ਰੋਜਾ ਗੁਰਮਤਿ ਸਮਾਗਮ ਦੀ ਆਰੰਭਤਾ
ਲੌਂਗੋਵਾਲ (ਸੰਗਰੂਰ), 18 ਅਕਤੂਬਰ (ਸ,ਸ, ਖੰਨਾ, ਵਿਨੋਦ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਦੀ ਯਾਦ...
ਅਜੀਤ ਡੈਸਕ
18-10-2026