ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ) - ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ, ਜਲੰਧਰ ਰੇਂਜ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 1 ਕਿਲੋਗ੍ਰਾਮ 524 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਆਈ.ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਇਹ ਡੀ.ਐੱਸ.ਪੀ. ਦੀ ਅਗਵਾਈ ਹੇਠ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਕੀਤੀ ਗਈ।
ਉਨ੍ਹਾਂ ਦੱਸਿਆ ਕਿ 17 ਅਕਤੂਬਰ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਬਸਤੀ ਕਰੀਮ ਵਾਲਾ, ਥਾਣਾ ਮੱਖੂ, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਅਰਸ਼ਦੀਪ ਸਿੰਘ ਵਾਸੀ ਗੇਟ ਚੌਂਕ, ਕਸਮਰੀਆਂ ਵਾਲੀ ਗਲੀ, ਥਾਣਾ ਸਿਟੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਗੁਰਪ੍ਰੀਤ ਸਿੰਘ ਕੋਲੋਂ 1 ਕਿਲੋਗ੍ਰਾਮ 18 ਗ੍ਰਾਮ ਹੈਰੋਇਨ ਅਤੇ ਅਰਸ਼ਦੀਪ ਸਿੰਘ ਕੋਲੋਂ 506 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ 12ਵੀਂ ਜਮਾਤ ਪਾਸ ਹੈ ਅਤੇ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਨੇ ਕਰਜ਼ਾ ਉਤਾਰਨ ਅਤੇ ਵਧੇਰੇ ਪੈਸੇ ਕਮਾਉਣ ਦੇ ਲਾਲਚ ਵਿਚ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ ਸੀ। ਦੂਜੇ ਮੁਲਜ਼ਮ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਹ ਵੀ 12ਵੀਂ ਪਾਸ ਹੈ ਅਤੇ ਖੇਤੀਬਾੜੀ ਕਰਦਾ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਪੈਸੇ ਦੇ ਲਾਲਚ ਕਾਰਨ ਹੈਰੋਇਨ ਵੇਚਣ ਲੱਗ ਪਿਆ ਸੀ।ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਜਲੰਧਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ 1.524 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ) - ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ, ਜਲੰਧਰ ਰੇਂਜ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ...
ਅਜੀਤ ਡੈਸਕ
19-10-2026