ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ ਮੋਰਚਾ ਵਲੋਂ ਦਿੱਤੇ ਸੱਦੇ 'ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਸੰਯੁਕਤ ਕਿਸਾਨ ਮੋਰਚੇ ਸਮੇਤ ਵੱਖ-ਵੱਖ ਕਿਸਾਨ, ਮਜ਼ਦੂਰ, ਵਿਦਿਆਰਥੀ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਵਰਕਰਾਂ ਵਲੋਂ ਧਰਨਾ ਦਿੱਤਾ ਗਿਆ।
ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ, ਅਵਤਾਰ ਸਿੰਘ ਫੂਲੇਵਾਲਾ, ਬਲਜੀਤ ਸਿੰਘ ਲੰਡੇ ਰੋਡੇ, ਹਰਿੰਦਰ ਸਿੰਘ ਥਾਂਦੇਵਾਲਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ ਅਤੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿਚ ਸੀ.ਬੀ.ਆਈ.ਦੀ ਜਾਂਚ ਕਰਵਾਈ ਜਾਵੇ।