21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਥਾਣਾ ਲੋਪੋਕੇ ਪੁਲਿਸ ਵਲੋਂ ਦੇਸ਼ ਵਿਰੋਧੀ ਅਨਸਰਾਂ ਖਿਲਾਫ਼ ਵੱਡੀ ਕਾਰਵਾਈ

ਚੋਗਾਵਾਂ, (ਅੰਮ੍ਰਿਤਸਰ), 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਪੁਲਿਸ ਵਲੋਂ ਦੇਸ਼ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ.ਐਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ 5 ਮੁਲਜ਼ਮਾਂ ਨੂੰ ਮਾਰੂ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 21-10-2026

ਚੋਗਾਵਾਂ, (ਅੰਮ੍ਰਿਤਸਰ), 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਪੁਲਿਸ ਵਲੋਂ ਦੇਸ਼ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ.ਐਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ 5 ਮੁਲਜ਼ਮਾਂ ਨੂੰ ਮਾਰੂ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ  ਸਬ ਡਵੀਜ਼ਨ ਰਾਜਾਸਾਂਸੀ ਦੇ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਗੁਰਮੁਖ ਸਿੰਘ, ਅਰਿਮਾਨ, ਰੋਹਿਤ, ਗੁਰਲਾਲ ਸਿੰਘ ਅਤੇ ਰਾਜਪਾਲ  ਇੰਟਰਨੈੱਟ ਕਾਲਾਂ ਰਾਹੀਂ ਪਾਕਿਸਤਾਨ ਦੀਆਂ ਖੁਫ਼ੀਆ ਏਜੰਸੀਆਂ ਦੇ ਲਗਾਤਾਰ ਸੰਪਰਕ ਵਿਚ ਹਨ। ਇਹ ਅਨਸਰ ਸਰਹੱਦ ਪਾਰ ਬੈਠੇ ਆਕਾਵਾਂ ਤੋਂ ਡਰੋਨਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਅਤੇ ਧਮਾਕਾਖੇਜ਼ ਸਾਮਾਨ ਦੀ ਖੇਪ ਮੰਗਵਾਉਂਦੇ ਸਨ ਅਤੇ ਫਿਰ ਉਸ ਨੂੰ ਅੱਗੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕਰਕੇ ਮਾਹੌਲ ਖਰਾਬ ਕਰਨ ਦੀ ਫਿਰਾਖ਼ ਵਿਚ ਸਨ।

ਇਸ ਇਤਲਾਹ 'ਤੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਪੁਲਿਸ ਪਾਰਟੀ ਨੇ ਪਿੰਡ ਕਾਵੇ ਨੂੰ ਜਾਣ ਵਾਲੇ ਰਸਤੇ 'ਤੇ ਵਿਸ਼ੇਸ਼ ਨਾਕੇਬੰਦੀ ਕੀਤੀ ਅਤੇ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ ਘੇਰਾ ਪਾ ਕੇ ਮੌਕੇ 'ਤੇ ਹੀ ਦਬੋਚ ਲਿਆ, ਜੋ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਨੈੱਟਵਰਕ ਚਲਾ ਰਹੇ ਸਨ।
ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਮੁਲਜ਼ਮਾਂ ਦੀ ਪਛਾਣ ਗੁਰਮੁਖ ਸਿੰਘ, ਅਰਿਮਾਨ, ਰੋਹਿਤ, ਗੁਰਲਾਲ ਸਿੰਘ ਅਤੇ ਰਾਜਪਾਲ ਸਿੰਘ ਵਜੋਂ ਹੋਈ ਹੈ। ਨਾਕੇਬੰਦੀ ਦੌਰਾਨ ਕਾਬੂ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਪੁਲਿਸ ਨੇ 1 ਪਿਸਤੌਲ (30 ਬੋਰ), 10 ਜਿਉਂਦੇ ਰੌਂਦ  ਅਤੇ 1 ਹੈਂਡ ਗ੍ਰਨੇਡ (ਹੱਥ ਗੋਲਾ) ਬਰਾਮਦ ਕੀਤੇ ਗਏ।ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਲੋਪੋਕੇ ਵਿਖੇ ਆਰਮਜ਼ ਐਕਟ ਅਤੇ ਐਕਸਪਲੋਸਿਵ ਸਬਸਟਾਂਸਿਜ਼ ਐਕਟ ਦੀਆਂ ਗੰਭੀਰ ਧਾਰਾਵਾਂ ਤਹਿਤ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਦੇਸ਼ ਵਿਰੋਧੀ ਇਸ ਪੂਰੇ ਨੈੱਟਵਰਕ ਦੀ ਤਹਿ ਤੱਕ ਜਾਣ, ਇਨ੍ਹਾਂ ਦੇ ਪਾਕਿਸਤਾਨੀ ਆਕਾਵਾਂ ਦੇ ਨੈੱਟਵਰਕ ਨੂੰ ਤੋੜਨ ਅਤੇ ਪੰਜਾਬ ਵਿਚ ਮੌਜੂਦ ਇਨ੍ਹਾਂ ਦੇ ਬਾਕੀ ਸਾਥੀਆਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਪਿਛਲੀ ਖ਼ਬਰ ਝੋਟਾ ਹੱਤਿਆਕਾਂਡ- ਵੱਖਰੀ ਐਫ. ਆਈ. ਆਰ. ਨਹੀਂ ਦਰਜ ਕਰੇਗੀ ਸੀ. ਬੀ. ਆਈ. ਅਗਲੀ ਖ਼ਬਰ ਪੈਰਾ ਏਸ਼ਿਆਈ ਖੇਡਾਂ- ਭਾਰਤ ਨੇ ਅੱਜ 3 ਸੋਨ ਸਮੇਤ ਜਿੱਤੇ 9 ਤਗਮੇ