21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੀ. ਬੀ. ਆਈ. ਦੇ ਆਉਣ ਨਾਲ ਭਾਈ ਝੋਟਾ ਕਤਲਕਾਂਡ ’ਚ ਇਨਸਾਫ਼ ਦੀ ਬੱਝੀ ਆਸ- ਝਿੰਜਰ

ਤਲਵੰਡੀ ਸਾਬੋ, (ਬਠਿੰਡਾ), 21 ਅਕਤੂਬਰ (ਰਣਜੀਤ ਸਿੰਘ ਰਾਜੂ) - ਭਾਈ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਹੁਣ ਤੱਕ ਪੰਜਾਬ ਸਰਕਾਰ ਵਲੋਂ ਕੀਤੀ ਕਾਰਵਾਈ ਸਿਰਫ਼ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲੀ ਹੈ ਪਰ ਹੁਣ ਮਾਮਲੇ ’ਚ ਸੀ. ਬੀ. ਆਈ. ਦੇ ਦਾਖਲ ਹੋ ਜਾਣ ਨਾਲ ਆਸ ਬੱਝੀ ਹੈ ਕਿ ਇਨਸਾਫ਼ ਵੀ ਮਿਲ ਸਕੇਗਾ ਅਤੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇਗਾ।

ਅਜੀਤ ਡੈਸਕ 21-10-2026

ਤਲਵੰਡੀ ਸਾਬੋ, (ਬਠਿੰਡਾ), 21 ਅਕਤੂਬਰ (ਰਣਜੀਤ ਸਿੰਘ ਰਾਜੂ) - ਭਾਈ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਹੁਣ ਤੱਕ ਪੰਜਾਬ ਸਰਕਾਰ ਵਲੋਂ ਕੀਤੀ ਕਾਰਵਾਈ ਸਿਰਫ਼ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲੀ ਹੈ ਪਰ ਹੁਣ ਮਾਮਲੇ ’ਚ ਸੀ. ਬੀ. ਆਈ. ਦੇ ਦਾਖਲ ਹੋ ਜਾਣ ਨਾਲ ਆਸ ਬੱਝੀ ਹੈ ਕਿ ਇਨਸਾਫ਼ ਵੀ ਮਿਲ ਸਕੇਗਾ ਅਤੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਗੱਲਬਾਤ ਕਰਦਿਆਂ ਕੀਤਾ। ਝਿੰਜਰ ਇਥੇ 10 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਰੰਭ ਹੋਣ ਵਾਲੀ ਯਾਤਰਾ ਦੀ ਰੂਪ ਰੇਖਾ ਉਲੀਕਣ ਲਈ ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਰੱਖੀ ਨੌਜਵਾਨ ਅਕਾਲੀ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਪੁੱਜੇ ਸਨ।ਉਨ੍ਹਾਂ ਦਾਅਵਾ ਕੀਤਾ ਕਿ 10 ਨਵੰਬਰ ਵਾਲੀ ਯਾਤਰਾ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਕਾਸ਼ਦੀਪ ਸਿੰਘ ਮਿੱਡੂਖੇੜਾ ਵੀ ਮੌਜੂਦ ਸਨ।

ਪਿਛਲੀ ਖ਼ਬਰ ਰੇਲਵੇ ਪੁਲ ਹੇਠਾਂ ਬਣੇ ਕਮਰੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ ਅਗਲੀ ਖ਼ਬਰ ਦਲ ਖਾਲਸਾ ਵਲੋਂ 1 ਨਵੰਬਰ ਨੂੰ ਚੰਡੀਗੜ੍ਹ ਵਿਖੇ ਕਰਵਾਈ ਜਾਏਗੀ ਪੰਥਕ ਕਨਵੈਂਸ਼ਨ