ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸੜਕ ਹਾਦਸੇ ਵਿਚ ਜਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿਲਵਾਂ ਦੇ ਏ.ਐਸ.ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਇਕ ਸਕਿਉਰਿਟੀ ਗਾਰਡ ਹਰਪ੍ਰੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੁਤਾਲਾ, ਜਿਸ ਨੂੰ ਪਿੰਡ ਬੂਟਾਂ ਨੇੜੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ, ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਸੜਕ ਹਾਦਸੇ ਵਿਚ ਜਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸੜਕ ਹਾਦਸੇ ਵਿਚ ਜਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ...
ਅਜੀਤ ਡੈਸਕ
21-10-2026