21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 30 ਪਰਿਵਾਰ ਆਪ ' ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ...

ਅਜੀਤ ਡੈਸਕ 21-10-2026

ਚੋਗਾਵਾਂ/ਅੰਮ੍ਰਿਤਸਰ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ  ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮੰਡਿਆਵਾਲਾ ਵਿਖੇ 30 ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਇਨ੍ਹਾਂ ਸਾਰੇ ਪਰਿਵਾਰਾਂ ਨੇ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਕਬੂਲਦਿਆਂ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋਣ ਦਾ ਰਸਮੀ ਐਲਾਨ ਕੀਤਾ। ਪਿੰਡ ਮੰਡਿਆਵਾਲਾ ਵਿਖੇ ਸਰਪੰਚ ਜਰਨੈਲ ਸਿੰਘ ਦੀ ਅਗਵਾਈ ਹੇਠ ਕਰਵਾਏ ਵਿਸ਼ੇਸ਼ ਪ੍ਰੋਗਰਾਮ ਦੌਰਾਨ 'ਆਪ' ਦੀ ਵੋਮੈਨ ਕੋਆਰਡੀਨੇਟਰ ਰਵਲੀਨ ਕੌਰ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਦੇ ਪਰਿਵਾਰਾਂ ਨੂੰ ਪਾਰਟੀ ਦੇ ਸਿਰੋਪਾਓ ਅਤੇ ਮਫਲਰ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਜੀ ਆਇਆਂ ਨੂੰ ਆਖਿਆ।
ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸਰਹੱਦੀ ਖੇਤਰਾਂ ਦਾ ਵਿਕਾਸ ਕਰ ਰਹੀ ਹੈ, ਜਿਸ ਕਾਰਨ ਦੂਜੀਆਂ ਪਾਰਟੀਆਂ ਦੇ ਰਵਾਇਤੀ ਆਗੂ ਤੇ ਵਰਕਰ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

 

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ - ਸਰਕਾਰ ਦਾ ਵੱਡਾ ਐਕਸ਼ਨ, ਡੀ.ਐਸ.ਪੀ. ਅਤੇ ਡਰੱਗ ਇੰਸਪੈਕਟਰ ਮੁਅੱਤਲ ਅਗਲੀ ਖ਼ਬਰ ਦਿੱਲੀ-ਐਨ.ਸੀ.ਆਰ. ਵਿਚ 'ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ-1 ਲਾਗੂ; ਹਵਾ ਦੀ ਗੁਣਵੱਤਾ ਪਹੁੰਚੀ 'ਖਰਾਬ' ਸ਼੍ਰੇਣੀ ਚ