ਨੌਸ਼ਹਿਰਾ ਪੰਨੂੰਆਂ (ਤਰਨਤਾਰਨ), 21 ਅਕਤੂਬਰ (ਦੀਪਕ ਮੈਣੀ) – ਬੁੱਧਵਾਰ ਦੀ ਦੇਰ ਸ਼ਾਮ ਨੌਸ਼ਹਿਰਾ ਪੰਨੂੰਆਂ ਵਿਖੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹੱਤਿਆ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਉਰਫ ਬਟੂਆ, ਜੋ ਕਿ ਘਰਾਂ ਵਿਚ ਰੰਗ ਰੋਗਨ ਦਾ ਕੰਮ ਕਰਦਾ ਸੀ, ਆਪਣੇ ਕੰਮ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਉਨ੍ਹਾਂ ਨੂੰ ਰਸਤੇ ਵਿਚ ਦੇਖ ਕੇ ਕੁਲਦੀਪ ਸਿੰਘ ਉਥੋਂ ਭੱਜ ਗਿਆ ਚੌਂਕ ਵਿਚ ਸਥਿਤ ਹੇਅਰ ਕਟਿੰਗ ਦੀ ਦੁਕਾਨ ਵਿਚ ਲੁਕ ਅਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਅਣਪਛਾਤੇ ਵਿਅਕਤੀਆਂ ਵਲੋਂ ਉਸ ਨੂੰ ਫੜ ਲਿਆ ਤੇ ਗੋਲੀ ਮਾਰਨ ਉਪਰੰਤ ਕੁਲਦੀਪ ਸਿੰਘ ਨੂੰ ਚੁੱਕ ਕੇ ਨਜ਼ਦੀਕ ਲਿਜਾ ਕੇ ਉਸ ਦੀ ਮੌਤ ਦੀ ਪੁਸ਼ਟੀ ਕਰਨ ’ਤੇ ਵਾਰਦਾਤ ਵਾਲੀ ਜਗ੍ਹਾ ਤੋਂ ਚਲੇ ਗਏ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਦੀਪ ਸਿੰਘ ਦਾ ਲੜਕਾ ਮਨਪ੍ਰੀਤ ਸਿੰਘ ਉਰਫ ਜਸ਼ਨ ਪਿਛਲੇ ਦਿਨੀਂ ਮਾਰੇ ਗਏ ਏ.ਐਸ.ਆਈ. ਇਕਬਾਲ ਸਿੰਘ ਦੀ ਹੱਤਿਆ ਸਮੇਂ ਕੀਤੀ ਰੇਕੀ ਦੇ ਕੇਸ ਵਿਚ ਫਰੀਦਕੋਟ ਜੇਲ੍ਹ ਵਿਚ ਬੰਦ ਹੈ। ਇਸ ਘਟਨਾ ਨਾਲ ਇਲਾਕੇ ਵਿਚ ਲਗਾਤਾਰ ਹੋ ਰਹੀਆਂ ਹੱਤਿਆਵਾਂ ਕਾਰਨ ਲੋਕਾਂ ਦੇ ਮਨ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਤਰਨ ਤਾਰਨ ਵਿਖੇ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ
ਨੌਸ਼ਹਿਰਾ ਪੰਨੂੰਆਂ (ਤਰਨਤਾਰਨ), 21 ਅਕਤੂਬਰ (ਦੀਪਕ ਮੈਣੀ) – ਬੁੱਧਵਾਰ ਦੀ ਦੇਰ ਸ਼ਾਮ ਨੌਸ਼ਹਿਰਾ ਪੰਨੂੰਆਂ ਵਿਖੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ...
ਅਜੀਤ ਡੈਸਕ
21-10-2026