ਚੰਡੀਗੜ੍ਹ, 22 ਅਕਤੂਬਰ - ਰਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੌਜੂਦਾ ਸਥਿਤੀ ਬਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂਗ੍ਰਾਮ ਅਤੇ ਨੂਹ ਵਿਚ ਇਕ ਨਿੱਜੀ ਕੰਪਨੀ ਨੂੰ ਬਿਜਲੀ ਸਪਲਾਈ ਲਾਇਸੈਂਸ ਦੇਣ ਦੇ ਮਾਮਲੇ ਵਿਚ, ਹਰਿਆਣਾ ਸਰਕਾਰ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਇਸ ਫ਼ੈਸਲੇ ਨੂੰ 'ਅਪੀਲੇਟ ਟ੍ਰਿਬਿਊਨਲ ਫਾਰ ਇਲੈਕਟ੍ਰੀਸਿਟੀ' ਵਿਚ ਚੁਣੌਤੀ ਦੇਵੇਗੀ ਅਤੇ ਇਸ ਮਾਮਲੇ ਦੀ ਜ਼ੋਰਦਾਰ ਪੈਰਵੀ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬਿਜਲੀ ਕਰਮਚਾਰੀ ਯੂਨੀਅਨ ਚਾਹੇ, ਤਾਂ ਸਰਕਾਰ ਉਨ੍ਹਾਂ ਨੂੰ ਆਪਣੀ ਪਸੰਦ ਦੇ ਵਕੀਲ ਨਿਯੁਕਤ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਹੈ, ਜੋ ਇਸ ਮਾਮਲੇ ਵਿਚ ਉਨ੍ਹਾਂ ਦੀ ਨੁਮਾਇੰਦਗੀ ਕਰ ਸਕਣ।
ਤਾਜ਼ਾ ਖ਼ਬਰਾਂ
Free
ਨਾਇਬ ਸਿੰਘ ਸੈਣੀ ਵਲੋਂ ਮੌਜੂਦਾ ਸਥਿਤੀ ਬਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਸਮੀਖਿਆ ਮੀਟਿੰਗ
ਚੰਡੀਗੜ੍ਹ, 22 ਅਕਤੂਬਰ - ਰਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੌਜੂਦਾ ਸਥਿਤੀ ਬਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਇਕ ਸਮੀਖਿਆ ਮੀਟਿੰਗ...
ਅਜੀਤ ਡੈਸਕ
21-10-2026