22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡੀ.ਐਸ.ਪੀ. ਦਫ਼ਤਰ ਅੱਗੇ ਧਰਨਾ

ਚੋਗਾਵਾਂ/ ਅੰਮ੍ਰਿਤਸਰ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ...

ਅਜੀਤ ਡੈਸਕ 22-10-2026

ਚੋਗਾਵਾਂ/ ਅੰਮ੍ਰਿਤਸਰ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ  ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਡੀ.ਐਸ.ਪੀ. ਦਫ਼ਤਰ ਚੋਗਾਵਾਂ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਤਿੱਖਾ ਰੋਸ ਪ੍ਰਗਟਾਇਆ।ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਕਲੇਰ ਨੇ ਕਿਹਾ ਕਿ ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਆਉਂਦੇ ਪਿੰਡ ਟਨਾਣਾ ਦੇ ਵਸਨੀਕ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਦਾ ਕਰੀਬ ਛੇ ਮਹੀਨੇ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਮਾਮਲੇ ਵਿਚ ਐਮ.ਐਲ.ਆਰ. ਵੀ ਪ੍ਰਾਪਤ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਪੁਲਿਸ ਨੇ ਛੇ ਮਹੀਨੇ ਬੀਤ ਜਾਣ 'ਤੇ ਵੀ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਹ ਮਸਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਸੀ, ਪਰ ਪੀੜਤਾਂ ਦੀ ਕੋਈ ਸੁਣਵਾਈ ਨਹੀਂ ਹੋਈ। ਜਿਸ ਕਰਕੇ ਜਥੇਬੰਦੀ ਨੂੰ ਅੱਜ ਮਜ਼ਬੂਰਨ ਡੀ.ਐਸ.ਪੀ. ਦਫ਼ਤਰ ਅੱਗੇ ਧਰਨਾ ਲਗਾਉਣਾ ਪਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਜਲਦ ਹੀ ਇਸ ਮਾਮਲੇ ਵਿਚ ਇਨਸਾਫ਼ ਨਾ ਦਿੱਤਾ ਅਤੇ ਬਣਦੀ ਕਾਰਵਾਈ ਅਮਲ ਵਿਚ ਨਾ ਲਿਆਂਦੀ, ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਬਲਰਾਮ ਸਿੰਘ ਝੰਜੋਟੀ, ਬਚਿੱਤਰ ਸਿੰਘ ਕੋਟਲਾ, ਸੁਖਚੈਨ ਸਿੰਘ ਚੈਨਪੁਰ, ਗੁਰਨਾਮ ਸਿੰਘ ਵੰਝਾਨੰਗਲ, ਬਲਵੰਤ ਸਿੰਘ, ਸਤਨਾਮ ਸਿੰਘ, ਸ਼ੇਰ ਸਿੰਘ ਵਡਾਲੀਆ, ਗੁਰਪਾਲ ਸਿੰਘ ਵਡਾਲੀਆ, ਬਾਬਾ ਬਸੰਤ ਸਿੰਘ ਤੋਲਾ ਨੰਗਲ, ਬਲਵਿੰਦਰ ਸਿੰਘ ਅਵਾਣ ਵਸਾਊ, ਸੁਖਦੇਵ ਸਿੰਘ ਮਨਹਾਲੀਆ, ਸੁਖਦੇਵ ਸਿੰਘ ਕਲੇਰ ਇਕਾਈ ਪ੍ਰਧਨ, ਮੋਰ ਸਿੰਘ ਖੁਸੂਪੁਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਪਠਾਨਕੋਟ ’ਚ ਵਿਸ਼ਾਲ ਰੋਸ ਰੈਲੀ ਅਗਲੀ ਖ਼ਬਰ ਪਾਵਰ ਕਾਮ ਉਪ ਮੰਡਲ ਭਲੱਥ ਦੇ ਸਮੁੱਚੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੀਤੇ...